ਟਰੇਨ ਦੀ ਲਪੇਟ ’ਚ ਆਉਣ ਕਾਰਨ ਔਰਤ ਦੀ ਮੌਤ

Wednesday, Aug 28, 2024 - 05:49 PM (IST)

ਮੋਗਾ (ਆਜ਼ਾਦ)- ਮਟਵਾਣੀ ਵਾਲੇ ਰੇਲਵੇ ਫਾਟਕ ਕੋਲ ਫਿਰੋਜ਼ਪੁਰ ਤੋਂ ਲੁਧਿਆਣਾ ਜਾਣ ਵਾਲੀ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਇਕ ਔਰਤ ਦੀ ਮੌਤ ਹੋ ਗਈ। ਹਾਦਸੇ ਦੀ ਜਾਣਕਾਰੀ ਮਿਲਣ ’ਤੇ ਰੇਲਵੇ ਪੁਲਸ ਚੌਂਕੀ ਦੇ ਇੰਚਾਰਜ ਨਰੇਸ਼ ਕੁਮਾਰੀ, ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਅਤੇ ਰਾਜਵੀਰ ਕੌਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਲਾਸ਼ ਦਾ ਨਿਰੀਖਣ ਕਰਨ ਤੋਂ ਬਾਅਦ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਅਤੇ ਕੋਈ ਪਛਾਣ ਨਾ ਹੋਣ ’ਤੇ ਸਮਾਜ ਸੇਵੀ ਸੁਸਾਇਟੀ ਰਾਹੀਂ ਉਸ ਨੂੰ 72 ਘੰਟੇ ਲਈ ਪਛਾਣ ਵਾਸਤੇ ਸਿਵਲ ਹਸਪਤਾਲ ਮੋਗਾ ਰੱਖਿਆ ਗਿਆ।

ਇਹ ਵੀ ਪੜ੍ਹੋ- ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ 26 ਸਾਲਾ ਜਵਾਨ ਪੁੱਤ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News