ਜ਼ਹਿਰੀਲੀ ਦਵਾਈ ਪੀਣ ਨਾਲ ਔਰਤ ਦੀ ਮੌਤ

11/19/2019 8:45:35 PM

ਮੋਗਾ, (ਸੰਜੀਵ)– ਜਵਾਈ ਦੀ ਮੌਤ ਨੂੰ ਲੈ ਕੇ ਪ੍ਰੇਸ਼ਾਨ ਇਕ ਔਰਤ ਨੇ ਜ਼ਹਿਰੀਲੀ ਦਵਾਈ ਪੀ ਕੇ ਮੌਤ ਨੂੰ ਗਲੇ ਲਾ ਲਿਆ। ਜਾਣਕਾਰੀ ਅਨੁਸਾਰ ਜਸਵੀਰ ਕੌਰ ਪਤਨੀ ਸਵਰਨ ਸਿੰਘ ਵਾਸੀ ਪਿੰਡ ਮਾਛੀਕੇ ਨੇ ਕੱਲ ਰਾਤ ਸਾਢੇ 9 ਵਜੇ ਦੇ ਕਰੀਬ ਜ਼ਹਿਰੀਲੀ ਦਵਾਈ ਪੀ ਲਈ, ਜਿਸ ’ਤੇ ਉਸ ਨੂੰ ਨਿਹਾਲ ਸਿੰਘ ਵਾਲਾ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਵਾ ਦਿੱਤਾ ਗਿਆ। ਕਰੀਬੀ ਰਿਸ਼ਤੇਦਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਜਸਵੀਰ ਕੌਰ ਨੂੰ ਦੋ ਮਹੀਨੇ ਪਹਿਲਾਂ ਆਪਣੇ ਜਵਾਈ ਦੀ ਮੌਤ ਦਾ ਸਦਮਾ ਲੱਗਾ ਸੀ ਅਤੇ ਉਹ ਬਹੁਤ ਪ੍ਰੇਸ਼ਾਨ ਰਹਿੰਦੀ ਸੀ, ਜਿਸ ਕਾਰਣ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਲਈ। ਹੌਲਦਾਰ ਬਲਦੇਵ ਸਿੰਘ ਨੇ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ ਹੈ।

Bharat Thapa

This news is Content Editor Bharat Thapa