ਲੁਧਿਆਣਾ ''ਚ ਮਹਿਲਾ ਬਣੇਗੀ ਮੇਅਰ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Tuesday, Jan 07, 2025 - 06:15 PM (IST)
ਲੁਧਿਆਣਾ (ਹਿਤੇਸ਼)- ਲੁਧਿਆਣਾ 'ਚ ਬੀਤੇ ਸਮੇਂ ਤੋਂ ਮੇਅਰ ਬਣਨ ਦੀਆਂ ਖ਼ਬਰਾਂ ਕਾਫ਼ੀ ਚਰਚਾ 'ਚ ਹਨ, ਜਿਸ 'ਤੇ ਪੰਜਾਬ ਸਰਕਾਰ ਵੱਲੋਂ ਆਖਿਰਕਾਰ ਨੋਟੀਫਿਕੇਸ਼ਨ ਜਾਰੀ ਕਰ ਮੋਹਰ ਲਗਾ ਦਿੱਤੀ ਗਈ ਹੈ। ਨੋਟੀਫਿਕੇਸ਼ਨ ਮੁਤਾਬਕ ਲੁਧਿਆਣਾ ਵਿਚ ਇਕ ਮਹਿਲਾ ਨੂੰ ਮੇਅਰ ਬਣਾਇਆ ਜਾਵੇਗਾ। ਇਹ ਨੋਟੀਫਿਕੇਸ਼ਨ ਲੋਕਲ ਬਾਡੀ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਸੂਚਨਾ ਡਵੀਜ਼ਨਲ ਕਮਿਸ਼ਨ ਨੂੰ ਵੀ ਭੇਜ ਦਿੱਤੀ ਗਈ ਹੈ। ਦੱਸ ਦੇਈਏ ਲੁਧਿਆਣਾ 'ਚ ਪਹਿਲੀ ਵਾਰ ਮਹਿਲਾ ਮੇਅਰ ਬਣਨ ਜਾ ਰਹੀ ਹੈ, ਜਿਸ ਦੀ ਪੁਸ਼ਟੀ ਪੰਜਾਬ ਸਰਕਾਰ ਵੱਲੋਂ ਕਰ ਕੇ ਕੀਤੀ ਗਈ ਹੈ। ਹਾਲਾਂਕਿ ਇਸ ਸੰਬੰਧੀ ਅਜੇ ਤਕ ਕਿਸੇ ਉਮੀਦਵਾਰ ਦਾ ਨਾਮ ਸਾਹਮਣੇ ਨਹੀਂ ਆਇਆ ਹੈ। ਲੁਧਿਆਣਾ ਵਿਚ ਮੇਹਰ ਕਿਸ ਆਗੂ ਨੂੰ ਬਣਾਇਆ ਜਾਂਦਾ ਹੈ ਇਸ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8