ਬਠਿੰਡਾ ''ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Friday, Apr 05, 2024 - 06:31 PM (IST)

ਬਠਿੰਡਾ ''ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਬਠਿੰਡਾ (ਸੁਖਵਿੰਦਰ)-ਬਠਿੰਡਾ ਮੁਕਤਸਰ ਰੋਡ ’ਤੇ ਬਠਿੰਡਾ ਤੋਂ 25 ਕਿਲੋਮੀਟਰ ਦੂਰ ਕਿਲੀ ਨਿਹਾਲ ਸਿੰਘ ਵਾਲਾ ਵਿਖੇ ਇਕ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਣ ’ਤੇ ਚੌਂਕੀ ਕਿਲੀ ਨਿਹਾਲ ਸਿੰਘ ਦੀ ਪੁਲਸ ਮੌਕੇ ’ਤੇ ਪਹੁੰਚ ਗਈ।

ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਇਕਲੌਤਾ ਪੁੱਤ

ਇਸ ਦੌਰਾਨ ਸਹਾਰਾ ਨੂੰ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਵਿੱਕੀ ਕੁਮਾਰ ਆਦਿ ਮੌਕੇ ’ਤੇ ਪਹੁੰਚੇ। ਮ੍ਰਿਤਕ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਫਾਹੇ ਤੋਂ ਹੇਠਾਂ ਉਤਾਰਿਆ ਪਰ ਉਦੋਂ ਤਕ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਜਸਪ੍ਰੀਤ ਸਿੰਘ (34) ਪੁੱਤਰ ਰਾਮ ਸਿੰਘ ਵਾਸੀ ਕਿਲੀ ਨਿਹਾਲ ਸਿੰਘ ਵਾਲਾ ਵਜੋਂ ਹੋਈ ਹੈ। ਪੁਲਸ ਜਾਂਚ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ: ਧੀ ਨਿਆਮਤ ਦੇ ਜਨਮ ’ਤੇ ਬੋਲੇ CM ਭਗਵੰਤ ਮਾਨ, ‘ਪੁੱਤ ਵੰਡਾਉਣ ਜ਼ਮੀਨਾਂ ਧੀਆਂ ਦੁੱਖ਼ ਵੰਡਾਉਂਦੀਆਂ ਨੇ’

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News