10 ਦਿਨ ਪਹਿਲਾਂ ਸਾਈਪ੍ਰਸ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਘਰ ''ਚ ਵਿਛੇ ਸੱਥਰ

11/29/2023 7:18:55 PM

ਕੋਟਕਪੂਰਾ (ਨਰਿੰਦਰ)- ਨੌਜਵਾਨ ਜਿੱਥੇ ਵਿਦੇਸ਼ਾਂ 'ਚ ਕਮਾਈ ਕਰਨ ਲਈ ਜਾਂਦੇ ਹਨ, ਉੱਥੇ ਹੀ ਕਈ ਵਾਰ ਉਨ੍ਹਾਂ ਨਾਲ ਕਈ ਤਰ੍ਹਾਂ ਦੀ ਅਣਹੋਣੀ ਵੀ ਵਾਪਰ ਜਾਂਦੀ ਹੈ। ਅਜਿਹਾ ਹੀ ਮਾਮਲਾ ਹੈ ਪਿੰਡ ਵਾਂਦਰ ਡੋਡ ਦਾ, ਜਿੱਥੇ ਦਾ ਨੌਜਵਾਨ ਲਵਜੀਤ ਸਿੰਘ ਪੁੱਤਰ ਅਜਾਇਬ ਸਿੰਘ 10 ਦਿਨ ਪਹਿਲਾਂ ਹੀ ਵਿਦੇਸ਼ ਗਿਆ ਸੀ, ਜਿਸ ਦੀ ਉੱਥੇ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਕਰੀਬ 10 ਦਿਨ ਪਹਿਲਾਂ ਸਾਈਪ੍ਰਸ ਗਏ ਨੌਜਵਾਨ ਦੀ ਮੌਤ ਕਾਰਨ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ- 4 ਸਾਲ ਤੋਂ ਰਹਿ ਰਹੇ ਸੀ ਰਿਸ਼ਤੇਦਾਰ ਦੇ ਘਰ, ਜਦੋਂ ਆਪਣੇ ਘਰ ਪਰਤੇ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ

ਹਲਕਾ ਕੋਟਕਪੂਰਾ ਦੇ ਪਿੰਡ ਸਿਰਸੜੀ ਦੇ ਸਾਬਕਾ ਗ੍ਰਾਮ ਪੰਚਾਇਤ ਮੈਂਬਰ ਲਖਵੀਰ ਸਿੰਘ ਗਿੱਲ ਤੋਂ ਮਿਲੀ ਜਾਣਕਾਰੀ ਅਨੁਸਾਰ ਲਵਜੀਤ ਸਿੰਘ ਉਨ੍ਹਾਂ ਦਾ ਸਕਾ ਭਾਣਜਾ ਸੀ। ਉਨ੍ਹਾਂ ਦੱਸਿਆ ਕਿ ਲਵਜੀਤ ਦੀ ਪਤਨੀ ਸੁਖਜਿੰਦਰ ਕੌਰ ਤਕਰੀਬਨ 4 ਸਾਲ ਪਹਿਲਾਂ ਸਾਈਪ੍ਰਸ ਗਈ ਸੀ ਅਤੇ ਉਨ੍ਹਾਂ ਦਾ ਭਾਣਜਾ ਲਵਜੀਤ ਸਿੰਘ 19 ਨਵੰਬਰ ਨੂੰ ਆਪਣੀ ਪਤਨੀ ਕੋਲ ਸਾਈਪ੍ਰਸ ਗਿਆ ਸੀ, ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਇਕ 5 ਕੁ ਸਾਲ ਦੀ ਲੜਕੀ ਵੀ ਹੈ। ਇਸ ਸਬੰਧ ’ਚ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲਾਸ਼ ਨੂੰ ਘਰ ਵਾਪਸ ਲਿਆਉਣ ’ਚ ਸਹਾਇਤਾ ਕੀਤੀ ਜਾਵੇ।

ਇਹ ਵੀ ਪੜ੍ਹੋ- ਨਸ਼ਾ ਤਸਕਰ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, 70 ਲੱਖ ਤੋਂ ਵੱਧ ਦੀ ਜਾਇਦਾਦ ਕੀਤੀ ਫ੍ਰੀਜ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Harpreet SIngh

Content Editor

Related News