ਸੜਕ ਹਾਦਸੇ ''ਚ ਇਕ ਨੌਜਵਾਨ ਦੀ ਮੌਤ, ਮਾਮਲਾ ਦਰਜ
Tuesday, Jul 16, 2024 - 04:36 PM (IST)
ਫਿਰੋਜ਼ਪੁਰ (ਖੁੱਲਰ)- ਸੰਤ ਲਾਲ ਰੋਡ ਤੋਂ ਐੱਸ. ਐੱਸ. ਪੀ. ਦਫ਼ਤਰ ਦੇ ਸਾਹਮਣੇ ਮੇਨ ਰੋਡ ਫਾਜ਼ਿਲਕਾ-ਫਿਰੋਜ਼ਪੁਰ ’ਤੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ ਇਕ ਟਰੱਕ ਚਾਲਕ ਖ਼ਿਲਾਫ਼ 106, 125, 281, 324, (4) (5) ਬੀ. ਐੱਨ. ਐੱਸ. ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਅਨਿਲ ਕੁਮਾਰ ਪੁੱਤਰ ਦਸ਼ਰਥ ਲਾਲ ਵਾਸੀ ਜੋਤ ਰਾਮ ਬਸਤੀ ਭੋਲੂ ਵਾਲਾ ਰੋਡ ਫਰੀਦਕੋਟ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਸੁਨੀਲ ਕੁਮਾਰ ਉਰਫ਼ ਅਜੈ ਕੁਮਾਰ ਪੈਲੇਸ ਵਿਚੋਂ ਕੰਮ ਨਿਪਟਾ ਕੇ ਮੋਟਰਸਾਈਕਲਾਂ ’ਤੇ ਆ ਰਹੇ ਸੀ, ਸੁਨੀਲ ਕੁਮਾਰ ਦੇ ਮੋਟਰਸਾਈਕਲ ਪਿੱਛੇ ਰਿੱਕੀ ਪੁੱਤਰ ਵਿਜੈ ਕੁਮਾਰ ਵਾਸੀ ਕੋਟਕਪੂਰਾ ਬੈਠਾ ਹੋਇਆ ਸੀ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ 'ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ 'ਯੈਲੋ ਅਲਰਟ', ਜਾਣੋ ਅਗਲੇ ਦਿਨਾਂ ਦਾ ਹਾਲ
ਜਦ ਉਹ ਐੱਸ. ਐੱਸ. ਪੀ. ਦਫ਼ਤਰ ਦੇ ਸਾਹਮਣੇ ਮੇਨ ਰੋਡ ਫਿਰੋਜ਼ਪੁਰ-ਫਾਜ਼ਿਲਕਾ ਪਾਸ ਪੁੱਜੇ ਤਾਂ ਦੋਸ਼ੀ ਪ੍ਰਵੀਨ ਕੁਮਾਰ ਪੁੱਤਰ ਰੁਗਨਾਥ ਰਾਮ ਪਿੰਡ ਚੋਖਾਖੁਰ ਕੇਕਰ ਥਾਣਾ ਸੇਤਵਾ ਜ਼ਿਲ੍ਹਾ ਬਾੜਮੇਲ ਰਾਜਸਥਾਨ ਨੇ ਆਪਣਾ ਟਰੱਕ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਲਿਆ ਕੇ ਸੁਨੀਲ ਕੁਮਾਰ ਹੋਰਾਂ ਦੇ ਮੋਟਰਸਾਈਕਲ ਨੂੰ ਫੇਟ ਮਾਰੀ, ਜਿਸ ਨਾਲ ਮੋਟਰਸਾਈਕਲ ਪੱਕੀ ਸੜਕ 'ਤੇ ਡਿੱਗ ਗਿਆ ਅਤੇ ਇਸ ਹਾਦਸੇ ਵਿਚ ਉਸ ਦੇ ਭਰਾ ਸੁਨੀਲ ਕੁਮਾਰ (26 ਸਾਲ) ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪਿੱਪਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਕਲਯੁੱਗੀ ਪਿਓ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਨਾਬਾਲਗ ਧੀ ਨਾਲ ਕੀਤਾ ਜਬਰ-ਜ਼ਿਨਾਹ, ਇੰਝ ਖੁੱਲ੍ਹਿਆ ਭੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ