ਮੋਗਾ ''ਚ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਮੌਕੇ ''ਤੇ ਮੌਤ

Sunday, Nov 12, 2023 - 01:27 PM (IST)

ਮੋਗਾ ''ਚ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਮੌਕੇ ''ਤੇ ਮੌਤ

ਮੋਗਾ (ਆਜ਼ਾਦ)- ਥਾਣਾ ਸਮਾਲਸਰ ਅਧੀਨ ਪੈਂਦੇ ਇਲਾਕੇ ਪੰਜਗਰਾਈਂ ਖੁਰਦ ਕੋਲ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਟੱਕਰ ਵਿਚ ਲਾਅ ਕਾਲਜ ਦੇ ਵਿਦਿਆਰਥੀ ਪੰਕਜ (23) ਨਿਵਾਸੀ ਗੰਗਾ ਨਗਰ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਸਮਾਲਸਰ ਪੁਲਸ ਵੱਲੋਂ ਮ੍ਰਿਤਕ ਦੇ ਦੋਸਤ ਅੰਕਿਤ ਕੁਮਾਰ ਨਿਵਾਸੀ ਬਿਹਾਰ ਦੀ ਸ਼ਿਕਾਇਤ ’ਤੇ ਕਥਿਤ ਦੋਸ਼ੀ ਲਖਵੀਰ ਸਿੰਘ ਨਿਵਾਸੀ ਪਿੰਡ ਭਿੰਡਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  ਪਾਕਿ ’ਚ 18 ਸਾਲਾ ਮੁੰਡੇ ਤੇ 35 ਸਾਲਾ ਕੁੜੀ ਦਾ ਪ੍ਰੇਮ ਵਿਆਹ ਚਰਚਾ 'ਚ, ਲੋਕ ਕਰ ਰਹੇ ਕਈ ਟਿੱਪਣੀਆਂ

ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਹਰਪਾਲ ਸਿੰਘ ਨੇ ਦੱਸਿਆ ਕਿ ਅੰਕਿਤ ਕੁਮਾਰ ਨੇ ਕਿਹਾ ਕਿ ਉਹ ਆਪਣੇ ਦੋਸਤ ਪੰਕਜ ਨਾਲ ਆਪਣੇ ਮੋਟਰਸਾਈਕਲ ’ਤੇ ਗੰਗਾਨਗਰ ਜਾ ਰਹੇ ਸੀ ਜਦੋਂ ਉਹ ਹੱਦ ਪੰਜਗਰਾਈਂ ਕੋਲ ਪੁੱਜੇ ਤਾਂ ਗਲਤ ਸਾਈਡ ਤੋਂ ਮੋਟਰਸਾਈਕਲ ਸਵਾਰ ਕਥਿਤ ਦੋਸ਼ੀ ਨੇ ਲਾਪ੍ਰਵਾਹੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਔਰਤ ਦਾ ਕਤਲ 

ਇਸ ਹਾਦਸੇ ਵਿਚ ਉਸ ਦੇ ਦੋਸਤ ਪੰਕਜ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਮੋਟਰਸਾਈਕਲ ਵੀ ਟੁੱਟ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੰਕਜ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਦੇ ਬਾਅਦ ਉਸਦੀ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕੀਤਾ ਗਿਆ ਹੈ। ਕਥਿਤ ਦੋਸ਼ੀ ਦੀ ਗ੍ਰਿਫ਼ਤਾਰੀ ਬਾਕੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News