ਆਮ ਆਦਮੀ ਕਲੀਨਿਕ ਦੇ ਰਹੇ ਨੇ ਲੋਕਾਂ ਨੂੰ ਮੁੱਢਲੇ ਪੱਧਰ ’ਤੇ ਬਿਹਤਰੀਨ ਇਲਾਜ
Thursday, Feb 01, 2024 - 06:18 PM (IST)
ਮੋਹਾਲੀ (ਪਰਦੀਪ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ’ਚ ਬਣਾਏ ਗਏ ਆਮ ਆਦਮੀ ਕਲੀਨਿਕਾਂ ਦਾ ਲਾਹਾ ਰੋਜ਼ਾਨਾ ਵੱਡੀ ਗਿਣਤੀ ’ਚ ਆਮ ਲੋਕ ਲੈ ਰਹੇ ਹਨ, ਜਿਸ ਅਧੀਨ ਹਰ ਤਰ੍ਹਾਂ ਦੀਆਂ ਦਵਾਈਆਂ ਅਤੇ ਲੋੜੀਂਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਹਾਲੀ ਆਸ਼ਿਕਾ ਜੈਨ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਿਹਤ ਖ਼ੇਤਰ ’ਚ ਇਕ ਵੱਡੀ ਪੁਲਾਂਘ ਸਾਬਤ ਹੋਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਕਾਰਜਸ਼ੀਲ 34 ਆਮ ਆਦਮੀ ਕਲੀਨਿਕਾਂ ’ਚ ਹੁਣ ਤਕ 7,52,164 ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ 01,10,624 ਮਰੀਜ਼ਾਂ ਦੇ ਮੁਫ਼ਤ ਲੋੜੀਂਦੇ ਲੈਬ ਟੈਸਟ ਵੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ, ਸਖ਼ਤ ਹਦਾਇਤਾਂ ਜਾਰੀ
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਮੁੱਢਲੀਆਂ ਸਿਹਤ ਸਹੂਲਤਾਂ, ਚੈਕਅੱਪ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਖੋਲ੍ਹੇ ਗਏ ਇਹ ਆਮ ਆਦਮੀ ਕਲੀਨਿਕ ਰੋਜ਼ਾਨਾ ਹਜ਼ਾਰਾਂ ਮਰੀਜ਼ਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਆਪਣੇ ਘਰਾਂ ਦੇ ਨੇੜੇ ਸਿਹਤ ਜਾਂਚ ਅਤੇ ਦਵਾਈ ਦੀ ਮੁੱਢਲੀ ਸਿਹਤ ਸਹੂਲਤ ਮੁਹੱਈਆ ਕਰ ਰਹੇ ਹਨ।
ਇਹ ਵੀ ਪੜ੍ਹੋ : ਰਾਮ ਮੰਦਰ ਦੇ ਨਿਰਮਾਣ ਮਗਰੋਂ ਲੋਕ ਸਭਾ ਚੋਣਾਂ ’ਚ ਜ਼ਿਆਦਾ ਹਿੰਦੂ ਉਮੀਦਵਾਰ ਉਤਾਰਣ ਦੀ ਮੰਗ ਨੇ ਫੜਿਆ ਜ਼ੋਰ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।