ਆਮ ਆਦਮੀ ਪਾਰਟੀ ਨੂੰ ਲੋਕ ਸਭਾ ’ਚ ਐਂਟਰੀ ਮਿਲੇਗੀ ਜਾਂ ਨਹੀਂ ਕੱਲ੍ਹ ਹੋਵੇਗਾ ਫ਼ੈਸਲਾ
Wednesday, Jun 22, 2022 - 06:25 PM (IST)

ਲੁਧਿਆਣਾ/ਸੰਗਰੂਰ (ਹਿਤੇਸ਼) : ਆਮ ਆਦਮੀ ਪਾਰਟੀ ਨੂੰ ਇਕ ਵਾਰ ਫਿਰ ਲੋਕ ਸਭਾ ਵਿਚ ਐਂਟਰੀ ਮਿਲੇਗੀ ਜਾਂ ਨਹੀਂ ਇਸ ਦਾ ਫ਼ੈਸਲਾ ਸੰਗਰੂਰ ਦੇ ਵੋਟਰ ਕੱਲ੍ਹ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਕਰਨਗੇ। ਇਥੇ ਦੱਸਣਾ ਠੀਕ ਹੋਵੇਗਾ ਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਦੇਸ਼ ਭਰ ਵਿਚ ਸਿਰਫ ਪੰਜਾਬ ਦੀਆਂ 4 ਸੀਟਾਂ ’ਤੇ ਜਿੱਤ ਹਾਸਲ ਹੋਈ ਸੀ ਪਰ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਤੋਂ ਭਗਵੰਤ ਮਾਨ ਨੂੰ ਜਿੱਤ ਮਿਲਣ ਕਰਕੇ ਆਮ ਆਦਮੀ ਪਾਰਟੀ ਕੋਲ ਸਿਰਫ ਇਕ ਐੱਮ. ਪੀ. ਰਹਿ ਗਿਆ। ਹੁਣ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅਸਤੀਫ਼ਾ ਦੇਣ ਕਰਕੇ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਗੋਲਡੀ ਬਰਾੜ ਦਾ ਵੱਡਾ ਇੰਟਰਵਿਊ, ਕੀਤੇ ਹੈਰਾਨ ਕਰਨ ਵਾਲੇ ਖੁਲਾਸੇ
ਜਿੱਥੇ ਆਮ ਆਦਮੀ ਪਾਰਟੀ ਵਲੋਂ ਆਮ ਵਰਕਰ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ, ਜਿਸ ਦੀ ਜਿੱਤ ਨੂੰ ਯਕੀਨੀ ਬਨਾਉਣ ਲਈ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਸੰਗਰੂਰ ਵਿਚ ਡੇਰਾ ਜਮਾਇਆ ਹੋਇਆ ਹੈ ਅਤੇ ਭਗਵੰਤ ਮਾਨ ਦੇ ਨਾਲ ਨਾਲ ਅਰਵਿੰਦ ਕੇਜਰੀਵਾਲ ਵੀ ਆਪਣੇ ਉਮੀਦਵਾਰ ਲਈ ਰੋਡ ਸ਼ੋਅ ਕੱਢ ਚੁੱਕੇ ਹਨ। ਇਸ ਸੀਟ ’ਤੇ 24 ਜੂਨ ਨੂੰ ਵੋਟਿੰਗ ਹੋਵੇਗੀ ਜਿਸ ਰਾਹੀਂ ਲੋਕ ਫ਼ੈਸਲਾ ਕਰਨਗੇ ਕਿ ਆਮ ਆਦਮੀ ਪਾਰਟੀ ਨੂੰ ਇਕ ਵਾਰ ਫਿਰ ਲੋਕ ਸਭਾ ਵਿਚ ਐਂਟਰੀ ਮਿਲੇਗੀ ਜਾਂ ਨਹੀਂ। ਹਾਲਾਂਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਦਿੱਲੀ ਤੇ ਪੰਜਾਬ ਦੇ ਰਸਤੇ ਰਾਜ ਸਭਾ ਵਿਚ ਐਂਟਰੀ ਮਿਲ ਚੁੱਕੀ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਗ੍ਰਿਫ਼ਤਾਰ ਸ਼ੂਟਰਾਂ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।