ਅਬੋਹਰ ਦੇ ਟੱਰਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਦੋ ਧੜੀਆਂ ਅੰਦਰ ਚੱਲੀਆਂ ਡਾਂਗਾਂ

04/05/2022 3:24:26 PM

ਫਾਜ਼ਿਲਕਾ (ਸੁਖਵਿੰਦਰ ਥਿੰਦ ਆਲਮਸ਼ਾਹ): ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਅੰਦਰ ਭਾਈਚਾਰੇ ਅਤੇ ਅਮਨ ਸ਼ਾਂਤੀ ਨੂੰ ਬਣਾਏ ਰੱਖਣ ਲਈ ਸੰਦੇਸ਼ ਦਿੱਤਾ ਜਾ ਰਿਹਾ ਹੈ, ਉਥੇ ਹੀ ਪੰਜਾਬ ਅੰਦਰ ਆਏ ਦਿਨ ਗੋਲੀਆਂ, ਹੱਤਿਆਂ, ਚੋਰਿਆਂ, ਅਤੇ ਹਰ ਕਈ ਤਰ੍ਹਾਂ ਦੀਆਂ ਖਤਰਨਾਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਬੀਤੇ ਦਿਨ ਅਬੋਹਰ ਅੰਦਰ ‘ਆਪ’ ਪਾਰਟੀ ਦੇ ਆਪਸੀ ਦੋ ਧੱੜੇ ਵਿਚਾਲੇ ਇਕ ਦੂਜੇ ਨੂੰ ਮਾਰ ਕੁੱਟ ਦਾ ਮਾਮਲਾ ਸਾਹਮਣੇ ਆਇਆ। ਹੈਰਾਨੀ ਤਾਂ ਉਸ ਵੇਲੇ ਹੋਈ ਜਦੋਂ ‘ਆਪ’ ਦੇ ਪੰਕਜ ਨਰੂਲਾ ਦੇ ਧੱੜੇ ਵੱਲੋਂ ਅਬੋਹਰ ਦੀ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈਕੇ ਆਪਣੇ ਆਹੁਦੇਦਾਰਾਂ ਦੀ ਚੋਣ ਕੀਤੀ ਜਾ ਰਹੀ ਸੀ, ਉੱਥੇ ਹੀ ਅਚਾਨਕ ਦੀਪ ਕੰਬੋਜ਼ ਜੋ ਪਿਛਲੇ ਸਮੇਂ ਆਮ ਆਦਮੀ ਪਾਰਟੀ ਤੋਂ ਚੋਣ ਲੜੇ ਸਨ ਅਤੇ ਹਾਰ ਗਏ ਹਨ, ਉਨ੍ਹਾਂ ਦੇ ਧੱੜੇ ਦੇ ਲੋਕ ਅਚਾਨਕ ਆਉਂਦੇ ਹਨ ਅਤੇ ਦੂਸਰੇ ਧੱੜੇ ’ਤੇ ਹਮਲਾ ਕਰ ਦਿੰਦੇ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਦਿੱਤੀ ਇੱਕ ਹੋਰ ਵੱਡੀ ਰਾਹਤ

ਉਨ੍ਹਾਂ ’ਤੇ ਡਾਂਗਾ ਨਾਲ ਹਮਲਾ ਵੀ ਕਰਦੇ ਹਨ ਜਿਸ ਦੌਰਾਨ ਪੰਕਜ ਨਰੂਲਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ‘ਆਪ’ ਵਰਕਰਾਂ ਵੱਲੋਂ ਉਸਨੂੰ ਇਲਾਜ ਲਈ ਅਬੋਹਰ ਦੇ ਹਸਪਤਾਲ ਵਿਖੇ ਭਰਤੀ ਕਰਵਾਈਆਂ ਜਾਂਦਾ ਹੈ। ਦੀਪ ਕੰਬੋਜ਼ ਪੰਕਜ ਦੀ ਸਿਹਤ ਸਬੰਧੀ ਜਾਣਕਾਰੀ ਲੈਣ ਲਈ ਹਸਪਤਾਲ ਜਾਂਦੇ ਹਨ ਤਾਂ ਪੰਕਜ ਨਰੂਲਾ ਵੱਲੋਂ ਉਨ੍ਹਾਂ ਨੂੰ ਦੂਰ ਹੋਣ ਲਈ ਕਿਹਾ ਜਾਂਦਾ ਹੈ। ਇਨਾਂ ਹੀ ਨਹੀਂ ਸਗੋਂ ਪੰਕਜ ਦੀ ਪਤਨੀ ਵੱਲੋਂ ਵੀ ਉਨ੍ਹਾਂ ਨੂੰ ਖਰੀਆਂ ਖਰੀਆਂ ਸੁਣਾਇਆ ਅਤੇ ਹਸਪਤਾਲ ਤੋਂ ਬਾਹਰ ਜਾਣ ਲਈ ਕਿਹਾ ਗਿਆ। ਬਾਅਦ ਵਿਚ ਦੀਪ ਕੰਬੋਜ਼ ਹਸਪਤਾਲ ਤੋਂ ਬਾਹਰ ਆ ਕੇ ਆਪਣੀ ਸਫਾਈ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਹੀ ਚੱਲਦਾ ਰਿਹਾ ਤਾਂ ਜਿਹੜੀ ਪਾਰਟੀ ‘ਆਪ’ ਹੀ ਡਾਂਗਾ ਸੋਟੇ ਲੈਕੇ ਲੜਾਈ ਕਰਦੀ ਹੈ ਉਹ ਆਮ ਆਦਮੀ ਪਾਰਟੀ ਪੰਜਾਬ ਨੂੰ ਕਿਵੇਂ ਸੰਭਾਲੇਗੀ।

ਇਹ ਵੀ ਪੜ੍ਹੋ : ਨਕੋਦਰ ਥਾਣੇ 'ਚ ਪਿੰਡ ਬਜੂਹਾ ਕਲਾਂ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ ਨੇ ਪੁਲਸ 'ਤੇ ਗੰਭੀਰ ਇਲਜ਼ਾਮ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Anuradha

This news is Content Editor Anuradha