ਖਿੰਡਾ ਦੀ ਰਹਿਨਮਈ ਹੇਠ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਆਮ ਆਦਮੀ ਪਾਰਟੀ ''ਚ ਸ਼ਾਮਲ

09/26/2020 4:13:10 PM

ਜ਼ੀਰਾ (ਅਕਾਲੀਆਂ ਵਾਲਾ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੀਤੇ ਜਾ ਰਹੇ ਵਿਕਾਸ ਕੰਮਾਂ ਅਤੇ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਪੰਜਾਬ ਪੰਜਾਬੀਅਤ ਦੇ ਹਿੱਤਾਂ ਦੇ ਲਈ ਜੋ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਉਸ ਤੋਂ ਪ੍ਰਭਾਵਿਤ ਹੁੰਦਿਆਂ ਲੋਕਾਂ ਦਾ ਆਦਮੀ ਪਾਰਟੀ ਨਾਲ ਜੁੜਨ ਦਾ ਰੁਝਾਨ ਵੱਧ ਚੁੱਕਾ ਹੈ। ਜ਼ੀਰਾ ਤੋਂ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਐੱਸ.ਸੀ.ਵਿੰਗ ਗੁਰਪ੍ਰੀਤ ਸਿੰਘ ਭੀਤਾ, ਪੂਰਨ ਸਿੰਘ ਸਾਬਕਾ ਮੰਡਲ ਪ੍ਰਧਾਨ, ਬਲਵੀਰ ਕੌਰ, ਸਿਮਰਜੀਤ ਕੌਰ, ਦਲਜੀਤ ਸਿੰਘ, ਰਮਨਦੀਪ ਕੌਰ, ਕੁਲਵਿੰਦਰ ਕੌਰ ਭਾਜਪਾ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਮਿੰਦਰ ਸਿੰਘ ਖਿੰਡਾ ਦੀ ਰਹਿਨੁਮਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਜਿਨ੍ਹਾਂ ਨੂੰ ਸ਼ਾਮਲ ਹੋਣ 'ਤੇ ਸਾਬਕਾ ਹਲਕਾ ਇੰਚਾਰਜ ਚੰਦ ਸਿੰਘ ਗਿੱਲ ਨੇ ਜੀ ਆਇਆਂ ਆਖਿਆ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਜ਼ਿਕਰਯੋਗ ਹੈ ਕਿ ਪਿਛਲੀਆਂ ਨਗਰ ਕੌਂਸਲ ਚੋਣਾਂ 'ਚ ਭੀਤਾ ਨੇ ਚਾਰ ਸੌ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਸਨ।ਇਸ ਮੌਕੇ ਹਲਕਾ ਇੰਚਾਰਜ ਦੇ ਚੰਦ ਸਿੰਘ ਗਿੱਲ ਨੇ ਪਾਰਟੀ ਦੀਆਂ ਗਤੀਵਿਧੀਆਂ ਪ੍ਰਤੀ ਜਾਣੂ ਕਰਵਾਇਆ ਅਤੇ ਕਿਹਾ ਕਿ ਜੇਕਰ ਕਿਸੇ ਵਰਕਰ ਨੂੰ ਮਾਣ ਸਨਮਾਨ ਮਿਲਦਾ ਹੈ ਤਾਂ ਉਹ ਆਮ ਆਦਮੀ ਪਾਰਟੀ 'ਚ ਹੀ ਮਿਲਦਾ ਹੈ ਜਦੋਂ ਕਿ ਦੂਸਰੀਆਂ ਪਾਰਟੀਆਂ ਸਵਾਰਥ ਦੇ ਲਈ ਵਰਤਦੀਆਂ ਹਨ। ਉਨ੍ਹਾਂ ਕਿਹਾ ਕਿ ਸ਼ਮਿੰਦਰ ਸਿੰਘ ਖਿੰਡਾ ਇਕ ਵਧੀਆ ਆਗੂ ਪਾਰਟੀ ਨੂੰ ਮਿਲਿਆ ਹੈ ਜੋ ਪਿੰਡ-ਪਿੰਡ ਜਾ ਕੇ ਪਾਰਟੀ ਦੀਆਂ ਗਤੀਵਿਧੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ ਜਿਸ ਨਾਲ ਸਾਨੂੰ ਮਾਣ ਮਹਿਸੂਸ ਹੁੰਦਾ ਹੈ।ਇਸ ਮੌਕੇ ਖਿੰਡਾ ਨੇ ਕਿਹਾ ਕਿ ਭਵਿੱਖ 'ਚ ਵੀ ਵੱਧ ਤੋਂ ਵੱਧ ਲੋਕ ਆਮ ਆਦਮੀ ਪਾਰਟੀ ਨਾਲ ਜੋੜੇ ਜਾਣਗੇ। ਉਨ੍ਹਾਂ ਵਲੋਂ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਵਲੋਂ ਵੱਡੇ ਪੱਧਰ 'ਤੇ ਪਾਰਟੀ ਨਾਲ ਜੁੜਨ ਦਾ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੇ ਲੋਕਾਂ ਦਾ ਹੜ੍ਹ ਆ ਜਾਵੇਗਾ।


Shyna

Content Editor

Related News