''ਆਪ'' ਸਰਕਾਰ ਵੱਲੋਂ ਲਏ ਜਾ ਰਹੇ ਫ਼ੈਸਲਿਆਂ ਦੀ ਦੇਸ਼ ਦੇ ਹਰ ਹਿੱਸੇ ''ਚ ਹੋ ਰਹੀ ਸ਼ਲਾਘਾ : ਮਿੰਕੂ ਜਵੰਧਾ

03/27/2022 9:50:15 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਪੰਜਾਬ 'ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਇਤਿਹਾਸਕ ਫ਼ੈਸਲੇ ਲਏ ਜਾ ਰਹੇ ਹਨ, ਦੀ ਦੇਸ਼ ਦੇ ਹਰ ਹਿੱਸੇ ਵਿਚ ਸ਼ਲਾਘਾ ਹੋ ਰਹੀ ਹੈ। ਜਿੱਥੇ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖ਼ੋਰੀ ਨੂੰ ਰੋਕਣ ਲਈ ਹੈਲਪ ਲਾਈਨ ਨੰਬਰ ਦੀ ਸ਼ੁਰੂਆਤ ਕੀਤੀ ਗਈ ਹੈ, ਉੱਥੇ ਹੀ ਸਰਕਾਰ ਬਣਨ ਦੇ ਇਕ ਹਫ਼ਤੇ ਦੇ ਅੰਦਰ ਹੀ ਸਰਕਾਰੀ ਨੌਕਰੀਆਂ ਕੱਢਦਿਆਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੱਥਰਾਂ ਨਾਲ ਬੰਨ੍ਹ ਕੇ ਸੁੱਟੇ ਲਾਪਤਾ ਨੌਜਵਾਨ ਦੀ ਲਾਸ਼ ਬਿਆਸ ਦਰਿਆ 'ਚੋਂ ਮਿਲੀ

ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਅਤੇ ਭਾਈ ਗੁਰਦਾਸ ਗਰੁੱਪ ਸੰਗਰੂਰ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਪੰਜਾਬ ਵਿਚ ਰਾਜ ਕਰ ਚੁੱਕੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਸੂਬੇ 'ਚੋਂ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਫੋਕੇ ਐਲਾਨ ਹੀ ਕੀਤੇ ਸਨ ਪਰ ਭਗਵੰਤ ਮਾਨ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਵੱਲੋਂ ਇਕ ਹਫ਼ਤੇ ਦੇ ਅੰਦਰ ਹੀ 25 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਤੇ ਵੱਖ-ਵੱਖ ਵਿਭਾਗਾਂ 'ਚ ਲੰਮੇ ਸਮੇਂ ਤੋਂ ਕੱਚੇ ਤੌਰ 'ਤੇ ਕੰਮ ਕਰ ਰਹੇ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਕੀਤੇ ਗਏ ਐਲਾਨ ਨਾਲ ਮੁਲਾਜ਼ਮਾਂ 'ਚ ਆਸ ਦੀ ਕਿਰਨ ਜਾਗੀ ਹੈ।

ਇਹ ਵੀ ਪੜ੍ਹੋ : ਵਿਆਹੁਤਾ NRI ਨੌਜਵਾਨ ਨੇ ਵਿਆਹ ਕਰਵਾਉਣ ਲਈ ਰਚੀ ਸਾਜ਼ਿਸ਼, ਕੀਤਾ ਸ਼ਰਮਨਾਕ ਕਾਰਾ

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕਰੇਗੀ ਅਤੇ ਪੰਜਾਬ ਨੂੰ ਤਰੱਕੀ ਤੇ ਉੱਨਤੀ ਦੀਆਂ ਨਵੀਆਂ ਮੰਜ਼ਿਲਾਂ ਲੈ ਕੇ ਜਾਵੇਗੀ। ਪੰਜਾਬ ਵਾਸੀ ਜਿਨ੍ਹਾਂ ਸਮੱਸਿਆਵਾਂ ਨਾਲ ਜੂਝਦੇ ਰਹੇ ਹਨ, ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ 'ਚ ਸਰਕਾਰੇ-ਦਰਬਾਰੇ ਲੋਕਾਂ ਦੀ ਖੱਜਲ-ਖੁਆਰੀ ਨੂੰ ਬੰਦ ਕਰਨ ਲਈ ਮੁੱਖ ਮੰਤਰੀ ਵੱਲੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਤੇ ਆਮ ਲੋਕਾਂ ਨੂੰ ਦਫ਼ਤਰਾਂ 'ਚ ਆਪਣੇ ਕੰਮਕਾਜ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮਿੰਕੂ ਨੇ ਕਿਹਾ ਕਿ ਉਹ ਵੀ ਸੰਗਰੂਰ ਹਲਕੇ ਦੇ ਲੋਕਾਂ ਦੀ ਸੇਵਾ ਲਈ ਸਦਾ ਹਾਜ਼ਰ ਹਨ, ਜੇਕਰ ਕਿਸੇ ਨੂੰ ਵੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਹਰ ਤਰ੍ਹਾਂ ਦੀ ਮਦਦ ਕਰਨਗੇ।

ਇਹ ਵੀ ਪੜ੍ਹੋ : ਪਿੰਡ ਗਾਖਲਾਂ ਵਿਖੇ ਗੁੱਜਰਾਂ ਦੇ ਡੇਰੇ ਨੂੰ ਲੱਗੀ ਭਿਆਨਕ ਅੱਗ, ਕਈ ਪਸ਼ੂ ਝੁਲਸੇ, 2 ਮਰੇ


Gurminder Singh

Content Editor

Related News