ਆਪ ਉਮੀਦਵਾਰ ਜਮੀਲ ਉਰ ਰਹਿਮਾਨ ਨੇ ਕਰਨਾਟਕਾਂ ’ਚ ਮੁਸਲਿਮ ਲੜਕੀ ਨਾਲ ਹੋ ਰਹੇ ਅੱਤਿਆਚਾਰ ਦੀ ਕੀਤੀ ਨਿੰਦਿਆ
Friday, Feb 11, 2022 - 11:44 AM (IST)
ਮਾਲੇਰਕੋਟਲਾ/ਸੰਗਰੂਰ (ਜਹੂਰ, ਵਿਜੈ ਕੁਮਾਰ ਸਿੰਗਲਾ) : ਕਰਨਾਟਕਾਂ ਵਿਖੇ ਫਿਰਕਾਪ੍ਰਸਤ ਸ਼ਰਾਰਤੀ ਅਨਸਰਾਂ ਵੱਲੋਂ ਮੁਸਲਿਮ ਧਰਮ ਨਾਲ ਸਬੰਧਤ ਕਾਲਜੀ ਵਿਦਿਆਰਥਣ ਨਾਲ ਮੁਸਲਿਮ ਧਰਮ ਅਨੁਸਾਰ ਪਹਿਣੇ ਪਹਿਰਾਵੇ ਨੂੰ ਲੈ ਕੇ ਤੰਗ-ਪ੍ਰੇਸ਼ਾਨ ਕੀਤੇ ਜਾਣ ਨੂੰ ਲੈ ਕੇ ਪੂਰੇ ਦੇਸ਼ ਵਿੱਚ ਮੁਸਲਿਮ ਭਾਈਚਾਰੇ ਅੰਦਰ ਰੋਸ ਦਿਖਾਈ ਦੇ ਰਿਹਾ ਹੈ। ਮਾਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦੀ ਇਸ ਮੁਸਲਿਮ ਲੜਕੀ ਨੇ ਜਿੱਥੇ ਆਪਣੇ ਦੀਨ ਦੀ ਪਾਲਣਾ ਕਰਦੇ ਹੋਏ ਅੱਲਾਹ ਹੂ ਅਕਬਰ ਦੇ ਨਾਅਰੇ ਲਗਾਏ ਅਤੇ ਦੇਸ਼ ਦੇ ਕਾਨੂੰਨ ਮੁਤਾਬਕ ਆਪਣਾ ਲਿਬਾਸ ਪਹਿਣ ਕੇ ਕਾਲਜ ਵਿੱਚ ਜਾਣ ਨੂੰ ਤਰਜੀਹ ਦਿੱਤੀ।
ਇਹ ਵੀ ਪੜ੍ਹੋ : ਮੇਰਾ ਚੋਣ ਲੜਨ ਦਾ ਮਨ ਨਹੀਂ ਸੀ ਪਰ ਪਾਰਟੀ ਦਾ ਹੁਕਮ ਸਿਰ ਮੱਥੇ : ਪ੍ਰਕਾਸ਼ ਸਿੰਘ ਬਾਦਲ
ਭਾਜਪਾ ਅਤੇ ਆਰ.ਐੱਸ.ਐੱਸ. ਦੇ ਖੁਫੀਆ ਏਜੰਡੇ ਨੂੰ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਦੇਸ਼ ਦੇ ਸੈਕੂਲਰ ਲੋਕ ਇਨਾਂ ਦੀ ਇਸ ਚਾਲ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪਾਰਲੀਮੈਂਟ ਵਿਖੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ ਬੀ.ਜੇ.ਪੀ. ਅਤੇ ਆਰ.ਐੱਸ.ਐੱਸ. ਵੱਲੋਂ ਅਜਿਹੀਆਂ ਘਟਨਾਵਾਂ ਨੂੰ ਤੁਰੰਤ ਬੰਦ ਕਰਨ ਲਈ ਸਰਕਾਰ ਨੂੰ ਕਿਹਾ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹੋਏ ਨਾਲ ਲੈ ਕੇ ਚੱਲ ਰਹੀ ਹੈ। ਇਹੋ ਕਾਰਨ ਹੈ ਕਿ ਅੱਜ ਜਿੱਥੇ ਕਾਂਗਰਸ, ਅਕਾਲੀ ਅਤੇ ਭਾਜਪਾ ਬੁਖ਼ਲਾਹਟ ਵਿੱਚ ਹਨ ਤੇ ਉਹ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਹਿੰਦੂ ਵੋਟ ਬੈਂਕ ਇਕੱਠਾ ਕਰਨ ਲਈ ਅਜਿਹੀਆਂ ਹਰਕਤਾਂ ਕਰਵਾ ਰਹੀ ਹੈ ਪਰ ਹੁਣ ਦੇਸ਼ ਦੇ ਲੋਕ ਇਨਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਤਿਆਰ ਬੈਠੇ ਹਨ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?