ਆਪ'' ਸਰਕਾਰ ਬੇਰੁਜ਼ਗਾਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ : ਅਧਿਆਪਕ ਯੂਨੀਅਨ

03/15/2022 4:37:48 PM

ਭਵਾਨੀਗੜ੍ਹ (ਵਿਕਾਸ) : ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਤੇ ਜਨਰਲ ਸਕੱਤਰ ਗਗਨਦੀਪ ਕੌਰ ਗਰੇਵਾਲ ਭਵਾਨੀਗੜ੍ਹ ਨੇ ਸਾਂਝੇ ਪ੍ਰੈੱਸ ਬਿਆਨ 'ਚ ਸੂਬੇ ’ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੀਆਂ ਹੋਰਨਾਂ ਮੰਗਾਂ ਦੇ ਨਾਲ-ਨਾਲ ਪਹਿਲ ਦੇ ਅਧਾਰ 'ਤੇ ਬੇਰੁਜ਼ਗਾਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਦੀ ਮਾਸਟਰ ਕੇਡਰ ਦੀਆਂ ਅਸਾਮੀਆਂ ’ਚ ਵਾਧਾ ਕਰਕੇ ਭਰਤੀ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ।

ਇਹ ਵੀ ਪੜ੍ਹੋ : ਬਠਿੰਡਾ ’ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ

ਉਨ੍ਹਾਂ ਪਿਛਲੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਆਖਿਆ ਕਿ ਘਰ-ਘਰ ਨੌਕਰੀ ਤੇ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਪੂਰਾ ਕਰਨ ਦੀ ਬਜਾਏ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਬੇਰੁਜ਼ਗਾਰ ਅਧਿਆਪਕਾਂ ’ਤੇ ਸਿਰਫ ਜ਼ੁਲਮ ਹੀ ਕੀਤਾ ਜਿਸ ਕਾਰਨ ਬੇਰੁਜ਼ਗਾਰ ਅਧਿਆਪਕਾਂ ਨੂੰ ਸੜਕਾਂ 'ਤੇ ਰੁਲਣਾ ਪਿਆ। ਅਖੀਰ 'ਚ 8 ਜਨਵਰੀ ਨੂੰ ਚੋਣ ਜਾਬਤਾ ਲੱਗਣ ਸਮੇਂ ਮਹਿਜ਼ 4161 ਮਾਮੂਲੀ ਅਸਾਮੀਆਂ ਜਾਰੀ ਕੀਤੀਆਂ ਗਈਆਂ ਉਹ ਵੀ ਅਧਵਾਟੇ ਲਟਕ ਰਹੀਆਂ ਹਨ। ਅਧਿਆਪਕ ਆਗੂਆਂ ਨੇ ਮੌਜੂਦਾ ਸਰਕਾਰ ਤੋਂ ਮੰਗ ਕੀਤੀ ਕਿ ਜਾਰੀ ਇਸ਼ਤਿਹਾਰ ’ਚ ਅਸਾਮੀਆਂ ਦਾ ਵਾਧਾ ਕਰਕੇ ਉਨ੍ਹਾਂ ਦੀ ਜਲਦੀ ਤੋਂ ਜਲਦੀ ਭਰਤੀ ਨੂੰ ਮੁਕੰਮਲ ਕੀਤੀ ਜਾਵੇ। ਇਸ ਮੌਕੇ ਕੁਲਵੰਤ ਲੌੰਗੋਵਾਲ, ਹਰਦਮ ਸਿੰਘ, ਪ੍ਰਿਤਪਾਲ ਕੌਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਨਾਜਾਇਜ਼ ਰੇਤ ਮਾਈਨਿੰਗ ਖ਼ਿਲਾਫ਼ 'ਆਪ' ਵਿਧਾਇਕ ਦੀ ਰੇਡ, ਮੁਲਜ਼ਮਾਂ ਨੂੰ ਪਈਆਂ ਭਾਜੜਾਂ


Anuradha

Content Editor

Related News