‘ਆਪ’ ਸਰਕਾਰ ਦੇ ਰਾਜ ’ਚ ਭ੍ਰਿਸ਼ਟਾਚਾਰ ਅਤੇ ਗੈਂਗਸਟਰਵਾਦ ਸਿਖਰ ’ਤੇ : ਸਿਮਰਜੀਤ ਬੈਂਸ
Sunday, Feb 22, 2026 - 07:52 AM (IST)
ਲੁਧਿਆਣਾ (ਰਿੰਕੂ) - ਹਲਕਾ ਦੱਖਣੀ ਦੀ ਬਲਾਕ ਪ੍ਰਧਾਨ ਕਮਲਜੀਤ ਕੌਰ ਦੀ ਅਗਵਾਈ ’ਚ ਵਾਰਡ ਨੰਬਰ 33 ਵਿਖੇ ਹੋਈ ਬੈਠਕ ਦੌਰਾਨ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਨੇਤਾ ਸਿਮਰਜੀਤ ਸਿੰਘ ਬੈਂਸ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਰੋਸ ਪ੍ਰਗਟਾਇਆ। ਲੋਕਾਂ ਨੇ ਦੋਸ਼ ਲਾਇਆ ਕਿ ਸਰਕਾਰੀ ਦਫਤਰਾਂ ’ਚ ਭ੍ਰਿਸ਼ਟਾਚਾਰ ਸਿਖਰ ’ਤੇ ਹੈ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਆਮ ਬੰਦੇ ਦਾ ਜਿਊਣਾ ਦੁੱਭਰ ਹੋ ਗਿਆ ਹੈ।
ਇਹ ਵੀ ਪੜ੍ਹੋ : Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ ਵਾਲਾ ਖ਼ੁਲਾਸਾ
ਸਿਮਰਜੀਤ ਸਿੰਘ ਬੈਂਸ ਨੇ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦਾ ਹਰ ਨਾਗਰਿਕ ਅੱਜ ਠੱਗਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ‘ਬਦਲਾਅ’ ਦੇ ਨਾਂ ’ਤੇ ਲੋਕਾਂ ਨੇ ਵੋਟਾਂ ਪਾਈਆਂ ਸਨ, ਉਹ ਸਿਰਫ ਇਸ਼ਤਿਹਾਰਾਂ ਤੱਕ ਹੀ ਸੀਮਤ ਰਹਿ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇ ਸੱਤਾ ’ਚ ਆਉਂਦੇ ਹੀ ਭ੍ਰਿਸ਼ਟਾਚਾਰ ਅਤੇ ਗੈਂਗਸਟਰਵਾਦ ਨੂੰ ਜੜ੍ਹੋਂ ਖਤਮ ਕਰ ਦਿੱਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਬਲਜੀਤ ਨੀਟੂ, ਸੁਰਿੰਦਰ ਪਾਲ ਚੌਧਰੀ, ਊਮਾ ਸ਼ੰਕਰ ਸਮੇਤ ਹੋਰ ਵਰਕਰ ਮੌਜੂਦ ਸਨ।
ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
