‘ਆਪ’ ਸਰਕਾਰ ਵੱਲੋਂ ਲੀਹੋਂ ਲੱਥੇ ਸੂਬੇ ਦੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਂਦਾ ਜਾਵੇਗਾ : ਹਰਪਾਲ ਚੀਮਾ

05/13/2022 11:51:04 AM

ਸੰਗਰੂਰ/ਭਵਾਨੀਗੜ੍ਹ (ਸਿੰਗਲਾ/ਕਾਂਸਲ) : ਪੰਜਾਬ ’ਚ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡੂੰਘੇ ਹੋ ਰਹੇ ਪੱਧਰ ਦੀ ਸਮੱਸਿਆ ਨੂੰ ਜੇਕਰ ਪੰਜਾਬ ਦੀ ਸਮੂਚੀ ਜਨਤਾ ਨੇ ਪੂਰੀ ਗੰਭੀਰਤਾਂ ਨਾਲ ਨਾ ਲਿਆ ਅਤੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਾਥਮਿਕਤਾ ਨਾ ਦਿੱਤੀ ਤਾਂ ਆਉਂਦੇ 15-20 ਸਾਲਾਂ ’ਚ ਪੰਜਾਬ ਰੇਗਿਸਤਾਨ ਦਾ ਰੂਪ ਧਾਰਨ ਕਰ ਜਾਵੇਗਾ ਜਿਥੇ ਫ਼ਸਲਾਂ ਦੀ ਉਪਜ ਕਰਨਾ ਤਾਂ ਦੂਰ ਲੋਕ ਪੀਣ ਵਾਲੇ ਪਾਣੀ ਦੀ ਬੂੰਦ ਬੂੰਦ ਨੂੰ ਤਰਸ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿਖੇ ਅਦਾਰਾ ਜਗ ਬਾਣੀ ਪੰਜਾਬ ਕੇਸਰੀ ਸਮੂਹ ਵੱਲੋਂ ਖੋਲ੍ਹੇ ਨਵੇ ਸਬ ਆਫਿਸ ਦਾ ਉਦਘਾਟਨ ਕਰਨ ਤੋਂ ਬਾਅਦ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ।

ਇਹ ਵੀ ਪੜ੍ਹੋ : CM ਮਾਨ ਦੇ ਸ਼ਹਿਰ ’ਚ ਵੱਡੀ ਵਾਰਦਾਤ, ਸਿਰ 'ਚ ਗੋਲ਼ੀ ਮਾਰ ਨੌਜਵਾਨ ਦਾ ਕੀਤਾ ਕਤਲ

ਉਨ੍ਹਾਂ ਕਿਹਾ ਕਿ ਅਸੀ ਸਮੁੱਚੇ ਮੀਡੀਆ ਨੂੰ ਬੇਨਤੀ ਕਰਦੇ ਹਾਂ ਕਿ ਸੂਬਾ ਸਰਕਾਰ ਵੱਲੋਂ ਪਾਣੀ ਦੀ ਬੱਚਤ ਲਈ ਝੌਨੇ ਦੀ ਸਿੱਧੀ ਬਿਜਾਈ ਕਰਨ ਦੇ ਕੀਤੇ ਫੈਸਲੇ ਨੂੰ ਹਾਂ-ਪੱਖੀ ਹੰਗਾਰਾ ਦਿੰਦੇ ਹੋਏ ਆਪਣੀਆਂ ਖ਼ਬਰਾਂ ’ਚ ਇਸ ਤਰ੍ਹਾਂ ਦੀ ਸ਼ਬਦਾਵਲੀ ਦਾ ਉਪਯੋਗ ਕਰਨ ਜਿਸ ਨਾਲ ਵੱਧ ਤੋਂ ਵੱਧ ਕਿਸਾਨ ਸਰਕਾਰ ਦੇ ਇਸ ਫੈਸਲੇ ਤੋਂ ਪ੍ਰੇਰਿਤ ਹੋ ਕੇ ਆਪਣੇ ਖੇਤਾਂ ’ਚ ਝੋਨੇ ਦੀ ਸਿੱਧੀ ਬਿਜਾਈ ਕਰਨ। ਉਨ੍ਹਾਂ ਕਿਹਾ ਕਿ ਖੇਤੀ ਵਿਭਿੰਨਤਾ ਲਿਆਉਣ ਲਈ ਸੂਬਾ ਸਰਕਾਰ ਵੱਲੋਂ ਮੂੰਗੀ ਦੀ ਤਰ੍ਹਾਂ ਆਉਣ ਵਾਲੇ ਸਮੇਂ ’ਚ ਹੋਰ ਫ਼ਸਲਾਂ ’ਤੇ ਵੀ ਐੱਮ ਐੱਸ.ਪੀ ਦਿੱਤੀ ਜਾਵੇਗੀ। ਭਾਜਪਾ ਅਤੇ ਕਾਂਗਰਸ ਨੂੰ ਰੰਗੇ ਹੱਥੀ ਲੈਂਦਿਆਂ ਉਨ੍ਹਾਂ ਕਿਹਾ ਕਿ ਕੇਂਦਰ ’ਚ ਕਾਂਗਰਸ ਅਤੇ ਸਹਿਯੋਗੀ ਪਾਰਟੀ ਦੀ ਕਮਜ਼ੋਰ ਲੀਡਰਸ਼ਿਪ ਵੱਲੋਂ ਵਿਰੋਧੀ ਧਿਰ ਦਾ ਸਹੀ ਰੋਲ ਅਦਾ ਨਾ ਕੀਤੇ ਜਾਣ ਕਾਰਨ ਹੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਖੁੱਲੇਆਮ ਲੋਕਤੰਤਰ ਦਾ ਘਾਣ ਕਰਕੇ ਦੇਸ਼ ’ਚ ਘੱਟ ਗਿਣਤੀਆਂ ’ਤੇ ਹਮਲੇ ਕਰਕੇ ਜ਼ਬਰ ਜੁਲਮ ਢਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਸੇ ਦੇਸ਼ ’ਚ ਲੋਕਤੰਤਰ ਕਾਇਮ ਰਹਿੰਦਾ ਹੈ ਜਿਥੇ ਵਿਰੋਧੀ ਧਿਰ ਪੂਰੀ ਮਜ਼ਬੂਤੀ ਨਾਲ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਨਾਲ ਲੜਦੀ ਹੈ ਅਤੇ ਸਰਕਾਰ ਦੇ ਲੋਕ ਵਿਰੋਧੀ ਫੈਸਲਿਆ ਦਾ ਡੱਟ ਕੇ ਵਿਰੋਧ ਕਰਦੀ ਹੈ।

ਇਹ ਵੀ ਪੜ੍ਹੋ : CM ਮਾਨ ਦੇ ਸ਼ਹਿਰ ’ਚ ਵੱਡੀ ਵਾਰਦਾਤ, ਸਿਰ 'ਚ ਗੋਲ਼ੀ ਮਾਰ ਨੌਜਵਾਨ ਦਾ ਕੀਤਾ ਕਤਲ

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਬਜਟ 1984 ਤੋਂ ਪਹਿਲਾਂ ਹਮੇਸ਼ਾ ਮੁਨਾਫੇ ’ਚ ਹੁੰਦਾ ਸੀ ਪਰ 1984 ਤੋਂ ਬਾਅਦ ਰਿਵਾਇਤੀ ਪਾਰਟੀਆਂ ਦੀਆਂ ਸਰਕਾਰ ਵੱਲੋਂ ਕਥਿਤ ਤੌਰ ’ਤੇ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਜਾਂਦੀਆਂ ਗ੍ਰਾਂਟਾਂ ’ਚ ਕਮਿਸ਼ਨਬਾਜ਼ੀ ਰਾਹੀ ਖ਼ਜ਼ਾਨੇ ਨੂੰ ਵੱਡੇ ਰਗੜੇ ਲਗਾਏ ਜਾਣ ਕਾਰਨ ਅੱਜ ਪੰਜਾਬ ਸਿਰ ਕਰੋੜਾਂ ਰੁਪਏ ਦਾ ਕਰਜਾ ਚੜ੍ਹਿਆ ਹੋਣ ਕਾਰਨ ਪੰਜਾਬ ਦਾ ਬਜਟ ਘਾਟੇ ’ਚ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰੀ ਇਮਾਨਦਾਰੀ ਨਾਲ ਕੰਮ ਕਰਕੇ ਲੀਹੋਂ ਲੱਥੀ ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਂਦਾ ਜਾਵੇਗਾ ਪਰ ਇਸ ਲਈ ਅਜੇ ਕਾਫੀ ਸਮਾਂ ਲਗੇਗਾ। ਉਨ੍ਹਾਂ ਕਿਹਾ ਕਿ ਪਿਛਲੀਆ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵੱਲੋਂ ਪੰਜ ਸਾਲ ਰਾਜ ਕਰਨ ’ਤੇ ਆਖਰੀ ਸਾਲ ’ਚ ਕੁਝ ਨੌਕਰੀਆਂ ਦੇ ਐਲਾਨ ਕੀਤੇ ਜਾਂਦੇ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ 55 ਦਿਨਾਂ ਦੇ ਕਾਰਜਕਾਲ ਦੌਰਾਨ ਹੀ ਵੱਖ ਵੱਖ ਸਰਕਾਰੀ ਵਿਭਾਗਾਂ ’ਚ 26454 ਪੱਕੀਆਂ ਨੌਕਰੀਆਂ ਦੀਆਂ ਅਸਾਮੀਆਂ ਭਰਨ ਦਾ ਐਲਾਨ ਕਰਨਾ ਇਕ ਇਤਿਹਾਸਕ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ ਇਸ ਲਈ ਸੂਬੇ ਦੀ ਜਨਤਾਂ ਅਤੇ ਧਰਨੇ ਦੇਣ ਵਾਲੀਆਂ ਜਥੇਬੰਦੀਆਂ ਨੂੰ ਸਰਕਾਰ ’ਤੇ ਭਰੋਸਾ ਕਰਨ ਦੇ ਨਾਲ ਨਾਲ ਸਰਕਾਰ ਨੂੰ ਸਮਾਂ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : CM ਮਾਨ ਦੇ ਸ਼ਹਿਰ ’ਚ ਵੱਡੀ ਵਾਰਦਾਤ, ਸਿਰ 'ਚ ਗੋਲ਼ੀ ਮਾਰ ਨੌਜਵਾਨ ਦਾ ਕੀਤਾ ਕਤਲ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਸੰਭਾਲਦਿਆਂ ਹੀ ਸੂਬੇ ’ਚ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਖ਼ਤ ਕਦਮ ਚੁੱਕੇ ਜਾਣ ਕਾਰਨ ਅੱਜ ਤਹਿਸੀਲਾਂ, ਥਾਣਿਆਂ ਅਤੇ ਹੋਰ ਸਰਕਾਰੀ ਦਫ਼ਤਰਾਂ ’ਚ ਭ੍ਰਿਸ਼ਟ ਅਧਿਕਾਰੀ ਅਤੇ ਕਰਮਚਾਰੀ ਰਿਸ਼ਵਤ ਲੈਣ ਤੋਂ ਕਤਰਾਉਂਦੇ ਹਨ ਅਤੇ ਲੋਕਾਂ ਦੇ ਕੰਮ ਬਿਨ੍ਹਾਂ ਰਿਸ਼ਵਤ ਦਿੱਤੇ ਅਸਾਨੀ ਨਾਲ ਹੋਣ ਲੱਗੇ ਹਨ। ਪੰਜਾਬ ਦੇ ਪੇਸ਼ ਹੋਣ ਜਾ ਰਹੇ ਬਜ਼ਟ ਸੰਬੰਧੀ ਚਰਚਾ ਕਰਦਿਆਂ ਖਜ਼ਾਨਾ ਮੰਤਰੀ ਨੇ ਕਿਹਾ ਕਿ ਇਸ ਬਾਰ ਦਾ ਬਜ਼ਟ ਆਮ ਲੋਕਾਂ ਦਾ ਬਜ਼ਟ ਹੋਵੇਗਾ ਕਿਉਂਕਿ ਸੂਬਾ ਸਰਕਾਰ ਵੱਲੋਂ ਪੰਜਾਬ ਦਾ ਬਜਟ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵਾਂਗ ਏ.ਸੀ ਕਮਰਿਆਂ ’ਚ ਬੈਠ ਕੇ ਆਪਣੀ ਮਨ ਮਰਜੀ ਨਾਲ ਨਹੀਂ ਤਿਆਰ ਕੀਤਾ ਜਾ ਰਿਹਾ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਸੁਝਾਅ ਲਏ ਜਾ ਰਹੇ ਹਨ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਅਤੇ ਜਰੂਰਤਾਂ ਨੂੰ ਧਿਆਨ ’ਚ ਰੱਖ ਕੇ ਹੀ ਇਹ ਬਜ਼ਟ ਤਿਆਰ ਕੀਤਾ ਜਾ ਰਿਹਾ ਹੈ। ਜਿਸ ਤੋਂ ਸੂਬੇ ਦਾ ਹਰ ਵਰਗ ਖੁਸ਼ ਹੋਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਤੂਰ, ਐਡਵੋਕੇਟ ਬਰਿੰਦਰ ਗੋਇਲ ਹਲਕਾ ਵਿਧਾਇਕ ਲਹਿਰਾਗਾਗਾ, ਲਾਭ ਸਿੰਘ ਉੱਗਕੋ ਹਲਕਾ ਵਿਧਾਇਕ ਭਦੌੜ, ਡਾ. ਜਮੀਲ ਉਰ ਰਹਿਮਾਨ ਹਲਕਾ ਵਿਧਾਇਕ ਮਾਲੇਰਕੋਟਲਾ, ਪ੍ਰਸ਼ੋਤਮ ਗਰਗ ਡਾਇਰੈਕਟਰ ਰਾਇਸੀਲਾ ਹੈਲਥ ਫੂਡਜ ਸਮੇਤ ਵੱਡੀ ਗਿਣਤੀ ’ਚ ਆਗੂ ਅਤੇ ਅਦਾਰੇ ਦੇ ਪੱਤਰਕਾਰ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News