''ਆਪ'' ਸਰਕਾਰ ਹਰ ਮਸਲੇ ਦਾ ਪਹਿਲ ਦੇ ਆਧਾਰ ''ਤੇ ਕਰੇਗੀ ਕੰਮ : ਵਿਧਾਇਕ ਬੁੱਧ ਰਾਮ

03/15/2022 9:28:06 PM

ਬੁਢਲਾਡਾ (ਬਾਂਸਲ) : ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ 16 ਤਾਰੀਖ ਨੂੰ ਖਟਕੜ ਕਲਾਂ ਵਿਖੇ ਹੋ ਰਹੇ ਸਮਾਗਮ ਵਿੱਚ ਸਹੁੰ ਚੁੱਕ ਕੇ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਸੰਭਾਲਣਗੇ, ਜਿਸ ਤੋਂ ਬਾਅਦ ਸੂਬੇ ਦੇ ਹਰ ਮੁੱਦੇ 'ਤੇ ਪਹਿਲ ਦੇ ਆਧਾਰ 'ਤੇ ਕੰਮ ਕੀਤੇ ਜਾਣਗੇ। ਇਹ ਵਿਚਾਰ ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪ੍ਰਗਟਾਏ।

 

ਇਹ ਵੀ ਪੜ੍ਹੋ : ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਸਮੇਤ 5 ਸੂਬਿਆਂ ਦੇ ਕਾਂਗਰਸ ਪ੍ਰਧਾਨਾਂ ਤੋਂ ਮੰਗਿਆ ਅਸਤੀਫ਼ਾ

ਉਨ੍ਹਾਂ ਕਿਹਾ ਕਿ 16 ਤਰੀਕ ਨੂੰ ਸਹੁੰ ਚੁੱਕ ਸਮਾਗਮ 'ਚ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਹਜ਼ਾਰ ਦੇ ਕਰੀਬ ਵਰਕਰ ਖਟਕੜ ਕਲਾਂ ਵਿਖੇ ਪਹੁੰਚਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਲਾਗੂ ਕਰਨ ਲਈ ਬਲਿਊ ਪ੍ਰਿੰਟ ਤਿਆਰ ਹੋ ਚੁੱਕਾ ਹੈ, ਬਸ ਸਰਕਾਰ ਬਣਨ ਤੋਂ ਬਾਅਦ ਇਸ 'ਤੇ ਇੰਪਲੀਮੈਂਟ ਕੀਤਾ ਜਾਵੇਗਾ ਅਤੇ ਪੰਜਾਬ ਦੇ ਹਰ ਮਸਲੇ 'ਤੇ 'ਆਪ' ਦੀ ਸਰਕਾਰ ਪਹਿਲ ਦੇ ਆਧਾਰ 'ਤੇ ਕੰਮ ਕਰੇਗੀ ਤੇ ਪੰਜਾਬ ਨੂੰ ਤਰੱਕੀ ਦੀ ਰਾਹ 'ਤੇ ਲੈ ਕੇ ਆਵੇਗੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : 'ਕੋਰੋਨਾ' ਨੂੰ ਲੈ ਕੇ ਪੰਜਾਬ 'ਚ ਲੱਗੀਆਂ ਸਾਰੀਆਂ ਪਾਬੰਦੀਆਂ ਨੂੰ ਹਟਾਉਣ ਦੇ ਹੁਕਮ ਜਾਰੀ


Harnek Seechewal

Content Editor

Related News