‘ਆਪ’ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਬਲਾਕ ਸੰਮਤੀ ਦੇ ਚੇਅਰਮੈਨ ਵੱਲੋਂ ਲਗਾਏ ਦੋਸ਼ਾਂ ਦਾ ਕੀਤਾ ਖੰਡਨ

05/19/2022 5:27:08 PM

ਭਵਾਨੀਗੜ੍ਹ (ਕਾਂਸਲ) : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ਲਈ ਹੋਰਾਂ ਰਵਾਇਤੀ ਪਾਰਟੀ ਵਾਂਗ ਕਾਂਗਰਸ ਵੱਲੋਂ ਵੀ ਤਰ੍ਹਾਂ ਤਰ੍ਹਾਂ ਦੇ ਹੱਥ ਕੰਡੇ ਅਪਣਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ‘ਆਪ’ ਸਰਕਾਰ ’ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਰਦੀਪ ਸਿੰਘ ਤੂਰ ਅਤੇ ਬਲਾਕ ਇੰਚਾਰਜ਼ ਗੁਰਪ੍ਰੀਤ ਸਿੰਘ ਕੰਧੋਲਾ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਬੀਤੇ ਦਿਨੀਂ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਕਾਂਗਰਸੀ ਦੇ ਸੀਨੀਅਰ ਆਗੂ ਵਰਿੰਦਰ ਪੰਨਵਾਂ ਵੱਲੋਂ ਲਗਾਏ ਗਏ ਦੋਸ਼ਾਂ ਦਾ ਖੰਡਨ ਕਰਦਿਆਂ ਕੀਤਾ।

ਇਹ ਵੀ ਪੜ੍ਹੋ : ਧੂਰੀ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਅੱਲ੍ਹੜ ਉਮਰ ਦੇ ਦੋ ਮੁੰਡਿਆਂ ਦੀ ਮੌਤ

ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਦੇ ਚੇਅਰਮੈਨ ਵਰਿੰਦਰ ਪੰਨਵਾਂ ਵੱਲੋਂ ਆਪਣੇ ਕੁਝ ਹਮਾਇਤਾਂ ਰਾਹੀ ਲੋਕਾਂ ਨੂੰ ਗੁੰਮਰਾਹ ਕਰਕੇ ਪਿੰਡ ’ਚ ਇਕੱਠ ਕੀਤਾ ਗਿਆ ਅਤੇ ਫਿਰ ‘ਆਪ’ ਸਰਕਾਰ ਵਿਰੁੱਧ ਜੋ ਨਾਅਰੇਬਾਜ਼ੀ ਕਰਕੇ ਸਿਆਸੀ ਬਦਲਾਖੋਰੀ ਦੇ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਝੂਠੇ ਅਤੇ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਕਿਸੇ ਵੀ ਆਗੂ ਵੱਲੋਂ ਵਰਿੰਦਰ ਪੰਨਵਾਂ ’ਤੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਕੋਈ ਦਬਾਅ ਨਹੀਂ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਕਾਂਗਰਸ ਦੀ ਸ਼ਹਿ ’ਤੇ ਕਥਿਤ ਗੁੰਡਾਗਰਦੀ ਕਰਨ ਵਾਲੇ ਜੋ ਵਿਅਕਤੀਆਂ ’ਤੇ ਲੜਾਈ ਝਗੜੇ ਦੇ ਮੁਕੱਦਮੇ ਦਰਜ ਹੋਏ ਸਨ, ਉਹ ਕਾਂਗਰਸ ਸਰਕਾਰ ਦੇ ਮੰਤਰੀਆਂ ਦੇ ਦਬਾਅ ਹੇਠ ਰੱਦੀ ਵਾਲੀ ਟੋਕਰੀ ’ਚ ਸੁੱਟ ਦਬਾਏ ਗਏ ਸਨ ਅਤੇ ਹੁਣ ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੁਲਸ ’ਤੇ ਕਿਸੇ ਵੀ ਤਰ੍ਹਾਂ ਰਾਜਨੀਤਕ ਦਬਾਅ ਨਾ ਹੋਣ ਕਾਰਨ ਪੁਲਸ ਵੱਲੋਂ ਦਬੇ ਹੋਏ ਇਨ੍ਹਾਂ ਮਾਮਲਿਆਂ ਦੀ ਮੁੜ ਪੜਤਾਲ ਸ਼ੁਰੂ ਕਰ ਦਿੱਤੀ ਹੈ। ਚੇਅਰਮੈਨ ਦੇ ਲੜਕੇ ’ਤੇ ਵੀ ਪਿਛਲੀ ਕਾਂਗਰਸ ਸਰਕਾਰ ਸਮੇਂ ਇਕ ਮਾਮਲਾ ਦਰਜ ਸੀ ਜਿਸ ਦੀ ਮੁੜ ਪੜਤਾਲ ਤਹਿਤ ਪੁਲਸ ਪ੍ਰਸ਼ਾਸਨ ਵੱਲੋਂ ਉਸ ਦੇ ਲੜਕੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ’ਤੇ ਕੋਈ ਵੀ ਨਵਾਂ ਅਤੇ ਝੂਠਾ ਮਾਮਲਾ ਦਰਜ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਮਹਿੰਗਾਈ ਦੇ ਵਿਰੋਧ 'ਚ ਹੱਲਾ ਬੋਲ, ਹਾਥੀ 'ਤੇ ਚੜ੍ਹ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੀ ਭਾਵਨਾ ਤਹਿਤ ਕੋਈ ਅਹਿਜਾ ਕਦਮ ਨਹੀਂ ਚੁਕਿਆਂ ਜਾ ਰਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਚੇਅਰਮੈਨ ਦੇ ਲੜਕੇ ਵੱਲੋਂ ਕਥਿਤ ਤੌਰ ’ਤੇ ਖੁੱਲਆਮ ਗੁੰਡਾ ਗਰਦੀ ਕੀਤੀ ਜਾਂਦੀ ਸੀ ਪਰ ਪਿਤਾ ਦੇ ਅਹੁਦੇ ਦੇ ਪ੍ਰਭਾਵ ਅਤੇ ਕੈਬਨਿਟ ਮੰਤਰੀ ਨਾਲ ਨੇੜਤਾ ਕਰਨ ਮੰਤਰੀ ਦੇ ਦਬਾਅ ਹੇਠ ਹਰ ਮਾਮਲੇ ਨੂੰ ਦਬਾਅ ਦਿੱਤਾ ਜਾਂਦਾ ਸੀ। ਇੱਥੇ ਇਹ ਖਾਸ ਜ਼ਿਕਰਯੋਗ ਹੈ ਕਿ ਬੀਤੇ ਦਿਨ ਬਲਾਕ ਸੰਮਤੀ ਦੇ ਚੇਅਰਮੈਨ ਵਰਿੰਦਰ ਪੰਨਵਾਂ ਨੇ ਪਿੰਡ ਵਾਸੀਆਂ ਦਾ ਵੱਡਾ ਇਕੱਠ ਕਰਕੇ ‘ਆਪ’ ਸਰਕਾਰ ’ਤੇ ਦੋਸ਼ ਲਗਾਇਆ ਸੀ ਕਿ ਉਸ ’ਤੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਲੈਣ ਲਈ ਸਰਕਾਰ ਵੱਲੋਂ ਬਦਲਖੋਰੀ ਦੀ ਭਾਵਨਾਂ ਤਹਿਤ ਉਸ ਦੇ ਲੜਕੇ ’ਤੇ ਝੂਠਾ ਕੇਸ ਦਰਜ ਕਰਕੇ ਗ੍ਰਿਫਤਾਰ ਕਰਕੇ ਸਿਆਸੀ ਦਬਾਅ ਬਣਾਇਆ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ 


Meenakshi

News Editor

Related News