‘ਆਪ’ ਵਿਧਾਇਕ ਜਗਰੂਪ ਗਿੱਲ ਨੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

03/23/2022 1:42:02 PM

ਬਠਿੰਡਾ (ਕੁਨਾਲ) : ਬਠਿੰਡਾ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਗਿੱਲ ਨੇ ਆਰੀਆ ਸਮਾਜ ’ਚ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੀ ਮੂਰਤੀ ’ਤੇ ਉਨ੍ਹਾਂ ਦੇ ਗਲੇ ’ਚ ਫੁੱਲਾਂ ਦੀ ਮਾਲਾ ਪਾ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ’ਤੇ ਬੋਲਦਿਆਂ ਜਗਰੂਪ ਗਿੱਲ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਣਾ ਨਹੀਂ ਚਾਹੀਦਾ ਅਤੇ ਇਨ੍ਹਾਂ ਦੇ ਨਕਸ਼ੇ ਕਦਮ ’ਤੇ ਚਲਣਾ ਚਾਹੀਦਾ ਹੈ। ਇਸ ਲਈ ਆਮ ਆਦਮੀ ਪਾਰਟੀ ਵਲੋਂ ਸ਼ਹੀਦਾਂ ਦੇ ਸਨਮਾਨ ਲਈ ਅੱਜ ਪੂਰੇ ਪੰਜਾਬ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਹੁਸੈਨੀਵਾਲਾ ਪਹੁੰਚੇ CM ਭਗਵੰਤ ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਕਿਹਾ-ਭ੍ਰਿਸ਼ਟਾਚਾਰ ਮੁਕਤ ਕਰਾਂਗੇ ਪੰਜਾਬ

ਅੱਜ ਦੇ ਦਿਨ 23 ਮਾਰਚ 1931 ਨੂੰ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦਿੱਤੀ ਗਈ ਸੀ ਕਿਉਂਕਿ ਉਹ ਭਾਰਤ ਦੀ ਆਜ਼ਾਦੀ ਦੀ ਮੰਗ ਕਰਦੇ ਸੀ ਅਤੇ ਬ੍ਰਿਟਿਸ਼ ਸਰਕਾਰ ਨਾਲ ਉਨ੍ਹਾਂ ਦੀ ਲੜਾਈ ਸੀ ਜਿਨ੍ਹਾਂ ਦੀ ਸ਼ਹੀਦੀ ਨੂੰ ਅੱਜ ਪੂਰੇ ਦੇਸ਼ ’ਚ ਯਾਦ ਕੀਤਾ ਜਾਂਦਾ ਹੈ। ਇਸ ਦੇ ਚੱਲਦਿਆਂ ਅੱਜ ਅਸੀਂ ਸ਼ਹੀਦਾਂ ਦੀਆਂ ਇਨ੍ਹਾਂ ਸਮਾਰਕਾਂ ’ਤੇ ਫੁੱਲਾਂ ਦੀ ਮਾਲਾ ਭੇਂਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News