‘ਆਪ’ ਨੇ ਅਕਾਲੀ ਭਾਜਪਾ ਗਠਜੋੜ ਦੀ ‘ਕੁਰਸੀ ਬਚਾਓ ਲੋਕ ਮਾਰੂ’ ਰਾਜਨੀਤੀ ਖਿਲਾਫ ਬੁਲੰਦ ਕੀਤੀ

06/29/2020 2:48:29 PM

ਜਲਾਲਾਬਾਦ (ਸੇਤੀਆ, ਸੁਮਿਤ, ਟੀਨੂੰ) - ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਹੱਕ 'ਚ ਖੜਦਿਆਂ ‘ਆਪ’ ਹਲਕਾ ਜਲਾਲਾਬਾਦ ਦੀ ਟੀਮ ਨੇ ਤਾਲਾਬੰਦੀ ਦੌਰਾਨ ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਡਾ. ਭੀਮ ਰਾਓ ਅੰਬੇਡਕਰ ਚੌਕ ਜਲਾਲਾਬਾਦ ਵਿਖੇ ਪ੍ਰਦਰਸ਼ਨ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਪੁਤਲਾ ਫੂੰਕਿਆ। ‘ਆਪ’ ਹਲਕਾ ਜਲਾਲਾਬਾਦ ਦੇ ਹਲਕਾ ਪ੍ਰਧਾਨ ਮਹਿੰਦਰ ਸਿੰਘ ਕਚੂਰਾ ਨੇ ਮੀਡੀਆ ਨੂੰ ਦੱਸਿਆ ਕਿ ਕਿਵੇਂ ਸੁਖਬੀਰ ਬਾਦਲ ਨੇ ਆਪਣੀ ਪਤਨੀ, ਹਰਸਿਮਰਤ ਬਾਦਲ ਦੀ ਕੁਰਸੀ ਬਚਾਉਣ ਲਈ ਪੰਜਾਬ ਦੀ ਖੇਤੀ ਵੇਚ ਦਿੱਤੀ। ਇਹ ਖ਼ੁਲਾਸਾ ਪੰਜਾਬ ਸਰਕਾਰ ਵਲੋਂ ਬੁਲਾਈ ਆਲ ਪਾਰਟੀ ਮੀਟਿੰਗ 'ਚ ਸੁਖਬੀਰ ਬਾਦਲ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਹੱਕ 'ਚ ਬੋਲਣ ਤੋਂ ਹੋਇਆ, ਕਿਉਂਕਿ ਸਰਕਾਰ ਦੀ ਆਲ ਪਾਰਟੀ ਮੀਟਿੰਗ 'ਚ ਸਾਰੀਆਂ ਪਾਰਟੀਆਂ ਇੱਕਜੁੱਟ ਹੋ ਕੇ ਇਨ੍ਹਾਂ ਆਰਡੀਨੈਂਸਾਂ ਖਿਲਾਫ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸਹਿਮਤ ਸਨ, ਜਦੋਂ ਕਿ ਸੁਖਬੀਰ ਬਾਦਲ ਇਸ ਦੇ ਵਿਰੋਧ 'ਚ ਸਨ। 

ਝੁੱਗੀਆਂ-ਝੌਪੜੀਆਂ ਦੇ ਲਾਲ ਰਾਹੁਲ ਅਤੇ ਅਮਨ ਦੀ ਸਫਲਤਾ ਕਾਬਲ-ਏ-ਤਾਰੀਫ਼

ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰਨ ਤੋਂ ਇਹ ਹੁਣ ਸਪੱਸ਼ਟ ਹੈ ਕਿ ਭਾਜਪਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵੀ ਪੰਜਾਬ ਵਿਰੋਧੀ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦੇ ਪੰਜਾਬ ਵਿਰੋਧੀ ਫੈਸਲੇ ਵਿਰੁੱਧ  'ਆਪ' ਵਲੋਂ ਉਨ੍ਹਾਂ ਦੋਵਾਂ ਦਾ ਪੁਤਲਾ ਫੂਕਿਆ ਗਿਆ ਤੇ ਹਲਕਾ ਪ੍ਰਧਾਨ ਨੇ ਮੰਤਰੀ ਹਰਸਿਮਰਤ ਕੌਰ ’ਤੇ ਵੀ ਸਵਾਲ ਖੜ੍ਹੇ ਕੀਤੇ। ਕਿਉਂਕਿ ਉਹ ਮੰਤਰੀ ਮੰਡਲ ਦੀ ਉਸ ਮੀਟਿੰਗ 'ਚ ਮੌਜੂਦ ਸਨ, ਜਿਸ 'ਚ ਇਹ ਆਰਡੀਨੈਂਸ ਪਾਸ ਕੀਤੇ ਗਏ ਅਤੇ ਉਹ ਅਜਿਹੇ ਆਰਡੀਨੈਂਸਾਂ ਨੂੰ ਪਾਸ ਕਰਨ ਦੇ ਹੱਕ 'ਚ ਵੀ ਸਨ। ਕੇਂਦਰ ਸਰਕਾਰ ਦੇ ਤਿੰਨੇ ਆਰਡੀਨੈਂਸ ਪੰਜਾਬ ਵਿਰੋਧੀ ਹਨ। ਜਿਸ ਨਾਲ ਆਉਂਦੇ ਸਮੇਂ ਵਿੱਚ ਪੰਜਾਬ ਦਾ ਖੇਤੀ ਸਿਸਟਮ ਖ਼ਤਮ ਹੋ ਜਾਏਗਾ। ਮਹਿੰਦਰ ਸਿੰਘ ਕਚੂਰਾ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਆਪਣਾ ਸਟੈਂਡ ਸਪਸ਼ਟ ਕਰੇ ਅਤੇ ਦੱਸੇ ਕਿ ਕੇਂਦਰ ਸਰਕਾਰ ਨੇ ਕਿਹੜੀ ਐਮਰਜੈਂਸੀ ਕਰ ਕੇ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕੀਤੇ।

'ਕਰੰਡ' ਦੀ ਗੰਭੀਰ ਸਮੱਸਿਆ ਵੀ ਨਹੀਂ ਤੋੜ ਸਕੀ ਸਿੱਧੀ ਬਿਜਾਈ ਕਰਨ ਵਾਲੇ ਯੋਧੇ ਕਿਸਾਨਾਂ ਦਾ ‘ਸਿਰੜ’

ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸੰਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਪੰਜਾਬ ਦੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਖ਼ਤਮ ਕਰਨ ਵਾਲੇ ਮਾਰੂ ਕਦਮ ਕਰਾਰ ਦਿੰਦੇ ਹੋਏ ਕਿਹਾ ਕਿ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਸਮੇਤ ਖੇਤੀਬਾੜੀ 'ਤੇ ਨਿਰਭਰ ਸਾਰੇ ਵਰਗਾਂ ਨਾਲ ਇਕ ਘਾਤਕ ਖੇਡ ਖੇਡੀ ਜਾ ਰਹੀ ਹੈ। ਮੋਦੀ ਸਰਕਾਰ ਇਨਾਂ ਤਿੰਨ ਮਾਰੂ ਆਰਡੀਨੈਂਸਾਂ ਰਾਹੀਂ ਵੱਡੀਆਂ ਪ੍ਰਾਈਵੇਟ ਕੰਪਨੀਆਂ ਅਤੇ ਅੰਬਾਨੀਆਂ-ਅਡਾਨੀਆਂ ਦਾ ਪੰਜਾਬ-ਹਰਿਆਣਾ ਦੇ ਖੇਤਾਂ ਅਤੇ ਮੰਡੀਆਂ 'ਤੇ ਕਬਜ਼ਾ ਕਰਾਉਣਾ ਚਾਹੁੰਦੇ ਹਨ। ਕਚੂਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਤਿੰਨੇ ਆਰਡੀਨੈਂਸਾਂ ਖ਼ਿਲਾਫ਼ ਆਉਂਦੇ ਸੈਸ਼ਨ 'ਚ ਆਮ ਆਦਮੀ ਪਾਰਟੀ ''ਪ੍ਰਾਈਵੇਟ ਮੈਂਬਰ ਬਿੱਲ'' ਲਿਆਏਗੀ, ਜੇਕਰ ਸੁਖਬੀਰ ਬਾਦਲ ਕਿਸਾਨ ਹਿਤੈਸ਼ੀ ਹਨ ਤਾਂ ਉਸ ਬਿੱਲ ਦੀ ਸਪੋਰਟ ਕਰਨ। ਇਸ ਮੌਕੇ ਰਾਜੂ ਸਰਕਾਰ ਬਲਾਕ ਪ੍ਰਧਾਨ ਸ਼ਹਿਰੀ, ਸੁਰਜਨ ਸਿੰਘ ਬਲਾਕ ਪ੍ਰਧਾਨ ਦਿਹਾਤੀ, ਸੁਰਿੰਦਰ ਸਿੰਘ ਐਸਸੀ ਵਿੰਗ ਜ਼ਿਲ੍ਹਾ ਪ੍ਰਧਾਨ, ਸ਼ਿੰਦਰ ਸਿੰਘ ਐੱਸ.ਸੀ. ਵਿੰਗ ਬਲਾਕ ਸ਼ਹਿਰੀ ਆਦਿ ਹਾਜ਼ਰ ਸਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ’ਤੇ ਖੁੱਲ੍ਹਾ ਪੱਤਰ


rajwinder kaur

Content Editor

Related News