ਨਗਰ ਨਿਗਮ ਚੋਣਾਂ ਤੋਂ ਪਹਿਲਾਂ ''ਆਪ'' ਨੂੰ ਪੂਰਾ ਕਰਨਾ ਪਵੇਗਾ ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦਾ ਵਾਅਦਾ

06/28/2022 4:12:47 PM

ਲੁਧਿਆਣਾ(ਹਿਤੇਸ਼) : ਸੰਗਰੂਰ ਲੋਕ ਸਭਾ ਉਪ ਚੋਣ ਦੇ ਨਤੀਜਿਆਂ ਤੋਂ ਬਾਅਦ ਹੁਣ ਇਹ ਚਰਚਾ ਸ਼ੁਰੂ ਹੋ ਗਈ ਹੈ ਕਿ ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕਰਨਾ ਪਵੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਲਗਾਤਾਰ 2 ਵਾਰ ਸੰਸਦ ਮੈਂਬਰ ਰਹਿਣ ਅਤੇ ਸੰਗਰੂਰ ਦੇ 9 ਵਿਧਾਨ ਸਭਾ ਹਲਕਿਆਂ 'ਤੇ 'ਆਪ' ਵਿਧਾਇਕ ਹੋਣ ਦੇ ਬਾਵਜੂਦ ਸੰਗਰੂਰ ਲੋਕ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ 'ਚ ਮਿਲੀ ਹਾਰ ਨੂੰ ਲੈ ਕੇ ਲੋਕਾਂ 'ਚ ਆਮ ਆਦਮੀ ਪਾਰਟੀ ਨੂੰ ਲੈ ਕੇ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਸੰਗਰੂਰ ਜ਼ਿਮਨੀ ਚੋਣ ਤੋਂ ਇਕ ਦਿਨ ਬਾਅਦ ਪੇਸ਼ ਕੀਤੇ ਬਜਟ ਦੌਰਾਨ ਡੇਮਿਜ ਕੰਟਰੋਲ ਦੇ ਰੂਪ 'ਚ ਸਿੱਖਿਆ, ਸਿਹਤ, ਖੇਤੀਬਾੜੀ, ਖੇਡਾਂ, ਬੁਨਿਆਦੀ ਢਾਂਚੇ ਲਈ ਫੰਡ ਰਾਖਵੇਂ ਰੱਖਣ ਦਾ ਦਾਅਵਾ ਕੀਤਾ ਗਿਆ ਹੈ ਜਦਕਿ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਦੇਣ ਲਈ ਸਮੇਂ ਦੀ ਉਡੀਕ ਕਰਨ ਦੀ ਗੱਲ ਕਹੀ ਗਈ ਹੈ।ਉਸ ਵੇਲੇ ਤੋਂ ਹੀ ਸਿਆਸੀ ਪਾਰਟੀਆਂ 'ਚ ਇਹ ਚਰਚਾ ਤੇਜ਼ ਹੋ ਗਈ ਹੈ ਕਿ ਭਾਵੇਂ ਆਮ ਆਦਮੀ ਪਾਰਟੀ ਆਪਣੀ ਸਹੂਲਤ ਮੁਤਾਬਕ ਨਵੇ ਸਿਰੇ ਤੋਂ ਵਾਰਡਬੰਦੀ ਕਰਵਾਈ ਜਾ ਰਹੀ ਹੈ ਪਰ ਆਮ ਆਦਮੀ ਪਾਰਟੀ ਲਈ ਔਰਤਾਂ ਨੂੰ ਇਕ ਹਜ਼ਾਰ ਮਹੀਨੇ ਦਿੱਤੇ ਬਿਨਾਂ ਨਗਰ ਨਿਗਮ ਚੋਣਾਂ ਜਿੱਤਣਾ ਆਸਾਨ ਨਹੀਂ ਹੋਵੇਗਾ।

ਇਹ ਵੀ ਪੜ੍ਹੋ- ਕੂਮ ਕਲਾਂ ਵਿਖੇ ਤਜਵੀਜ਼ਤ ਟੈਕਸਟਾਈਲ ਪਾਰਕ ਨੂੰ ਲੈ ਕੇ CM ਮਾਨ ਨੇ ਕੀਤਾ ਵੱਡਾ ਦਾਅਵਾ

ਬਿਜਲੀ ਮੁਆਫੀ ਬਾਰੇ ਵੀ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ

ਆਮ ਆਦਮੀ ਪਾਰਟੀ ਨੇ ਜੁਲਾਈ ਤੋਂ 300 ਯੂਨਿਟ ਬਿਜਲੀ ਮੁਆਫ਼ ਕਰਨ ਦਾ ਐਲਾਨ ਕੀਤਾ ਹੈ ਪਰ ਇਸ ਸਬੰਧੀ ਨੋਟੀਫਿਕੇਸ਼ਨ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਕਿਉਂਕਿ ਚੋਣਾਂ ਦੌਰਾਨ ਸਾਰੇ ਵਰਗਾਂ ਨੂੰ 300 ਯੂਨਿਟ ਬਿਜਲੀ ਮੁਆਫ਼ ਕਰਨ ਅਤੇ ਉਸ ਤੋਂ ਬਾਅਦ ਹੋਣ ਵਾਲੀ ਖਪਤ ਦੇ ਆਧਾਰ 'ਤੇ ਮੁਆਫ਼ ਕਰਨ ਦੀ ਗੱਲ ਕਹੀ ਗਈ ਹੈ | ਬਿਲਿੰਗ ਕਰਨ ਲਈ, ਹੁਣ ਜੇਕਰ ਸਾਰੇ ਵਰਗਾਂ ਲਈ 300 ਯੂਨਿਟ ਬਿਜਲੀ ਮੁਆਫ ਨਾ ਕੀਤੀ ਗਈ ਜਾਂ 300 ਯੂਨਿਟ ਤੋਂ ਵੱਧ ਖਪਤ ਕਰਨ 'ਤੇ ਪੂਰਾ ਬਿੱਲ ਲਗਾਇਆ ਗਿਆ ਤਾਂ ਇਸ ਦਾ ਨੁਕਸਾਨ ਵੀ ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਹੋ ਸਕਦਾ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News