ਵਿਧਾਨ ਸਭਾ ਵਿਚ ਬਿਜਲੀ ਸਮਝੌਤੇ ਰੱਦ ਕਰਨ ਦਾ ਪ੍ਰਸਤਾਵ ਲਿਆਵੇਗੀ ‘ਆਪ’

01/15/2020 12:51:21 AM

ਬਠਿੰਡਾ, (ਸੁਖਵਿੰਦਰ)- ਪੰਜਾਬ ਵਿਧਾਨ ਸਭਾ ਵਿਚ ਮੁੱਖ ਵਿਰੋਧੀ ਧਿਰ ਆਪ (ਆਮ ਆਦਮੀ ਪਾਰਟੀ) ਪੰਜਾਬ ਸਰਕਾਰ ਵਲੋਂ ਬਿਜਲੀ ਕੰਪਨੀਆਂ ਦੇ ਨਾਲ ਕੀਤੇ ਗਏ ਸਮਝੌਤੇ ਨੂੰ ਰੱਦ ਕਰਵਾਉਣ ਦਾ ਪ੍ਰਸਤਾਵ ਲਿਆਵੇਗੀ। ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਸਾਬਕਾ ਅਕਾਲੀ-ਭਾਜਪਾ ਸਰਕਾਰ ਦੌਰਾਨ ਬਿਜਲੀ ਕੰਪਨੀਆ ਦੇ ਨਾਲ ਕੀਤੇ ਗਏ ਸਮਝੌਤੇ (ਪੀ. ਪੀ. ਐੱਜ) ਬਹੁਤ ਹੀ ਵੱਡਾ ਘੋਟਾਲਾ ਹੈ ਜਿਸ ਦੀ ਮਾਰ ਲੋਕਾਂ ਦੀ ਜੇਬ ’ਤੇ ਪੈ ਰਹੀ ਹੈ ਪ੍ਰੰਤੂ ਮੌਜੂਦਾ ਕਾਂਗਰਸ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਤੋਂ ਨਾ ਸਮਝੌਤੇ ਨੂੰ ਰੱਦ ਕੀਤਾ ਅਤੇ ਨਾ ਹੀ ਉਨ੍ਹਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਆਗਾਮੀ ਸੈਸ਼ਨ ਵਿਚ ਬਿਜਲੀ ਸਮਝੌਤੇ ਨੂੰ ਰੱਦ ਕਰਨ ਲਈ ਆਮ ਆਦਮੀ ਪਾਰਟੀ ਪ੍ਰਸਤਾਵ ਲੈ ਕਿ ਆਵੇਗੀ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ, ਮੰਤਰੀ ਅਤੇ ਕਾਂਗਰਸੀਆਂ ਸਮੇਤ ਸਾਰੇ ਦਲਾਂ ਦੇ ਵਿਧਾਇਕਾਂ ਦੀ ਪਰਖ਼ ਦੀ ਘਡ਼ੀ ਹੋਵੇਗੀ ਕਿ ਉਹ ਲੋਕਾਂ ਦੇ ਹੱਕ ਵਿਚ ਇਹ ਪ੍ਰਸਤਾਵ ਪਾਸ ਕਰਵਾਉਂਦੇ ਹਨ ਜਾਂ ਫਿਰ ਬਿਜਲੀ ਮਾਫ਼ੀਆ ਦੇ ਨਾਲ ਖਡ਼ੇ ਹੋ ਕੇ ਇਸ ਦਾ ਵਿਰੋਧ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਬੀਤੇ ਦਿਨੀ ਬਿਜਲੀ ਦਰਾਂ ਵਿਚ ਕੀਤੇ ਵਾਧੇ ਦਾ ਵਿਰੋਧ ਕਰ ਰਹੇ ਪਾਰਟੀ ਸੰਸਦ, ਵਿਧਾਇਕਾਂ ਅਤੇ ਹੋਰ ਲੋਕਾਂ ’ਤੇ ਕੀਤੇ ਲਾਠੀਚਾਰਜ ਅਤੇ ਪੁਲਸ ਕੇਸ ਦਰਜ ਕਰਨ ਦੀ ਨਿੰਦਾ ਕੀਤੀ।


Bharat Thapa

Content Editor

Related News