ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਅਬੋਹਰ ਪ੍ਰਸ਼ਾਸਨ ਹੋਇਆ ਸੁਚੇਤ

08/06/2019 3:16:15 PM

ਅਬੋਹਰ (ਨਾਗਪਾਲ) - ਪੰਜਾਬ 'ਚ ਬੱਚਿਆਂ ਨੂੰ ਅਗਵਾ ਕਰਕੇ ਲੈ ਜਾਣ ਦੀਆਂ ਵੀਡੀਓ ਸੋਸ਼ਲ ਮੀਡੀਆ 'ਤੇ ਬੜੀ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ, ਜਿਨਾਂ 'ਚ ਬਹੁਤ ਸਾਰੀਆਂ ਵੀਡੀਓ ਝੂਠੀਆਂ ਸਿੱਧ ਹੋਈਆਂ ਹਨ। ਅਜਿਹੇ 'ਚ ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਨੂੰ ਚਿੰਤਾ ਹੋਣ ਲੱਗੀ ਹੈ। ਬੱਚੇ ਚੋਰੀ ਕਰਨ ਵਾਲੇ ਗਿਰੋਹ ਅਤੇ ਅਫਵਾਹਾਂ 'ਤੇ ਨਕੇਲ ਪਾਉਣ ਲਈ ਅਬੋਹਰ ਦੇ ਪ੍ਰਸ਼ਾਸਨ ਨੇ ਹਲਕੇ ਦੇ ਸਾਰੇ ਸਕੂਲਾਂ 'ਚ ਅਲਰਟ ਜਾਰੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਅਬੋਹਰ ਦੀ ਐੱਸ.ਡੀ.ਐੱਮ. ਪੂਨਮ ਸਿੰਘ ਨੇ ਸਕੂਲ ਅਧਿਆਪਕਾਂ ਨਾਲ ਮਿਲ ਕੇ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ 'ਚ ਉਨ੍ਹਾਂ ਨੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕੁਝ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਬੱਚਿਆਂ ਨੂੰ ਇਸ ਦੇ ਬਾਰੇ ਜਾਗਰੂਕ ਕਰਨ, ਬੱਚਿਆਂ ਦੇ ਮਾਤਾ-ਪਿਤਾ ਨੂੰ ਖੁਦ ਉਨ੍ਹਾਂ ਨੂੰ ਸਕੂਲ ਲੈ ਕੇ ਜਾਣ ਅਤੇ ਵਾਪਸ ਲਿਆਉਣ ਆਦਿ ਲਈ ਕਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸਕੂਲ ਤੋਂ ਘਰ ਛੱਡਣ ਆਉਣ ਵਾਲੇ ਵਾਹਨ ਚਾਲਕਾਂ ਨੂੰ ਵੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਖਾਸ ਹਦਾਇਤਾਂ ਜਾਰੀ ਕੀਤੀਆਂ ਹਨ ਤਾਂਕਿ ਕਿਸੇ ਬੱਚੇ ਨੂੰ ਕੋਈ ਨੁਕਸਾਨ ਨਾ ਹੋ ਸਕੇ।


rajwinder kaur

Content Editor

Related News