ਮਾਨਸਿਕ ਤੌਰ ’ਤੇ ਪਰੇਸ਼ਾਨ ਔਰਤ ਨੇ ਨਿਗਲੀ ਜ਼ਹਿਰੀਲੀ ਵਸਤੂ

01/28/2020 6:02:11 PM

ਅਬੋਹਰ (ਸੁਨੀਲ) : ਲਾਈਨ ਪਾਰ ਖੇਤਰ ਠਾਕਰ ਆਬਾਦੀ ਵਾਸੀ ਇਕ ਔਰਤ ਵਲੋਂ ਅੱਜ ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਜ਼ਹਿਰੀਲੀ ਵਸਤੂ ਨਿਗਲ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਣ ’ਤੇ ਉਸ ਨੂੰ ਸਰਕਾਰੀ ਹਸਪਤਾਲ ਦਾਖਲ  ਕਰਵਾਇਆ ਗਿਆ, ਜਿਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਮੌਕੇ ’ਤੇ ਪੁੱਜੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਮੰਜੂ ਪਤਨੀ ਦੀਪਕ ਕੁਮਾਰ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮੰਜੂ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦੀ ਸੀ। ਉਸ ਨੇ ਦਵਾਈ ਖਾਣ ਦੀ ਥਾਂ ਕਿਸੇ ਜ਼ਹਿਰੀਲੀ ਚੀਜ ਦਾ ਸੇਵਨ ਕਰ ਲਿਆ, ਜਿਸ ਕਾਰਨ ਉਸ ਦੀ ਹਾਲਤ ਖਰਾਬ ਹੋ ਗਈ। ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ, ਜਿਥੋਂ ਉਸ ਨੂੰ ਕਿਸੇ ਹੋਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

rajwinder kaur

This news is Content Editor rajwinder kaur