ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ''ਚ ਮਾਮਲਾ ਦਰਜ

07/13/2019 5:31:09 PM

ਅਬੋਹਰ (ਜ. ਬ.) : ਉਪਮੰਡਲ ਦੇ ਪਿੰਡ ਵਾਸੀ 25 ਸਾਲਾ ਵਿਆਹੁਤਾ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਇਸੇ ਪਿੰਡ ਵਿਚ ਰਹਿਣ ਵਾਲੇ ਇਕ ਨੌਜਵਾਨ ਵਿਰੁੱਧ ਥਾਣਾ ਖੂਈਆਂ ਸਰਵਰ 'ਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਥਾਣਾ ਖੂਈਆਂ ਸਰਵਰ ਦੇ ਐੱਸ. ਐੱਚ. ਓ. ਪਰਮਜੀਤ ਕੁਮਾਰ ਅਨੁਸਾਰ ਪਿੰਡ ਵਾਸੀ ਪੀੜਤ ਔਰਤ ਨੇ ਦੱਸਿਆ ਕਿ ਪਿਛਲੇ ਹਫਤੇ ਸ਼ਨੀਵਾਰ ਨੂੰ ਉਹ ਆਪਣੇ ਘਰ 'ਚ ਇਕੱਲੀ ਸੀ। ਉਸ ਨੇ ਦੋਸ਼ ਲਗਾਇਆ ਕਿ ਪਿੰਡ ਦੇ ਹੀ ਰਹਿਣ ਵਾਲੇ ਅਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਨੇ ਪੀੜਤ ਔਰਤ ਦੇ ਘਰ 'ਚ ਦਾਖਲ ਹੋ ਕੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਪੀੜਤਾ ਵਲੋਂ ਰੌਲਾ ਪਾਉਣ 'ਤੇ ਮੁਲਜ਼ਮ ਉਸ ਨੂੰ ਧਮਕੀਆਂ ਦਿੰਦਾ ਹੋਇਆ ਉਥੋਂ ਫਰਾਰ ਹੋ ਗਿਆ। ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ।

Baljeet Kaur

This news is Content Editor Baljeet Kaur