ਵਿਦੇਸ਼ ਭੇਜਣ ਦੇ ਨਾਂ ’ਤੇ 15 ਲੱਖ ਦੀ ਠੱਗੀ

05/29/2023 6:23:36 PM

ਫ਼ਰੀਦਕੋਟ (ਰਾਜਨ) : ਵਿਦੇਸ਼ ਭੇਜਣ ਦੇ ਨਾਮ ’ਤੇ 15 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ’ਤੇ ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਹਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ’ਤੇ ਇਕ ਔਰਤ ਸਮੇਤ ਦੋ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਸ਼ਿਕਾਇਤਕਰਤਾ ਗੁਰਮੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਲੰਬਵਾਲੀ ਨੇ ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਨੂੰ ਕੀਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਅਮਨਦੀਪ ਕੌਰ ਪਤਨੀ ਗੁਰਿੰਦਰ ਸਿੰਘ ਵਾਸੀ ਪਿੰਡ ਗੌਂਦਾਰਾ ਅਤੇ ਰਜਿੰਦਰ ਸਿੰਘ ਪੁੱਤਰ ਚਰਨਾ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਨੇ ਸਾਜਬਾਗ ਹੋ ਕੇ ਉਸ ਦੀ ਲੜਕੀ ਸਤਵੀਰ ਕੌਰ ਅਤੇ ਸ਼ਿਕਾਇਤ ਕਰਤਾ ਦੇ ਚਾਚੇ ਬੇਅੰਤ ਸਿੰਘ ਦੀ ਲੜਕੀ ਹਰਦੀਪ ਕੌਰ ਨੂੰ ਵਰਕ ਪਰਮਿਟ ’ਤੇ ਸਾਈਪ੍ਰਸ ਭੇਜਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਦੀ ਠੱਗੀ ਮਾਰੀ ਹੈ।

ਦੱਸਣਯੋਗ ਹੈ ਕਿ ਇਸ ਸ਼ਿਕਾਇਤ ਦੀ ਪੜਤਾਲ ਐੱਸ. ਐੱਸ. ਪੀ. ਵੱਲੋਂ ਕਰਵਾਏ ਜਾਣ ਉਪਰੰਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ’ਤੇ ਉਕਤ ਦੋਵਾਂ ਖਿਲਾਫ਼ ਮੁਕੱਦਮਾ ਦਰਜ ਕਰਕੇ ਪੁਲਸ ਵੱਲੋਂ ਅਗਲੀ ਕਾਰਵਾਈ ਜਾਰੀ ਹੈ।


Gurminder Singh

Content Editor

Related News