ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 23 ਲੱਖ 50 ਹਜ਼ਾਰ ਦੀ ਠੱਗੀ

Tuesday, Dec 19, 2023 - 06:17 PM (IST)

ਪਟਿਆਲਾ (ਬਲਜਿੰਦਰ) : ਥਾਣਾ ਕੋਤਵਾਲੀ ਦੀ ਪੁਲਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 23 ਲੱਖ 50 ਹਜ਼ਾਰ ਰੁਪਏ ਦੀ ਧੋਖਾਧੜੀ ਦੇ ਦੋਸ਼ ਵਿਚ ਨਵਜੋਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਅੰਬੇਡਕਰ ਨਗਰ ਲੁਧਿਆਣਾ ਹਾਲ ਨਿਵਾਸੀ ਪਿੰਡ ਕਮਾਸਪੁਰ ਸਮਾਣਾ ਦੇ ਖਿਲਾਫ 406 ਅਤੇ 420 ਆਈ.ਪੀ.ਸੀ ਦੇ ਤਹਿਤ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਅਰਵਿੰਦਰ ਕੌਰ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਟੌਹੜਾ ਥਾਣਾ ਭਾਦਸੋਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀ ਦਾ ਛੋਟੀ ਬਾਰਾਂਦਰੀ ਵਿਖੇ ਇੰਮੀਗਰੇਸ਼ਨ ਦਾ ਦਫਤਰ ਹੈ। ਉਕਤ ਵਿਅਕਤੀ ਨੇ ਸ਼ਿਕਾਇਤਕਰਤਾ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 23 ਲੱਖ 50 ਹਜ਼ਾਰ ਰੁਪਏ ਲੈ ਲਏ ਪਰ ਬਾਅਦ ਵਿਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਸ ਦਾ ਕਹਿਣਾ ਹੈ ਕਿ ਸ਼ਿਕਾਇਤ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਦੋਸ਼ੀ ਪਾਏ ਜਾਣ ’ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 


Gurminder Singh

Content Editor

Related News