ਵਿਦੇਸ਼ ਜਾਣ ਵਾਲੀਆਂ ਪੰਜਾਬ ਦੀਆਂ ਕੁੜੀਆਂ ਨਾਲ ਹੋ ਰਹੀ ਧੋਖਾਧੜੀ, ਜਿਨਸੀ ਸ਼ੋਸ਼ਣ ਦਾ ਵੀ ਹੋ ਰਹੀਆਂ ਨੇ ਸ਼ਿਕਾਰ

08/02/2022 7:04:49 PM

ਚੰਡੀਗੜ੍ਹ - ਅੱਜ ਦੇ ਸਮੇਂ ’ਚ ਆਪਣੇ ਭਵਿੱਖ ਨੂੰ ਸਵਾਰਨ ਲਈ ਪੰਜਾਬ ਦੇ ਨੌਜਵਾਨ ਵਿਦੇਸ਼ਾਂ ’ਚ ਜਾ ਕੇ ਪੜ੍ਹਾਈ, ਨੌਕਰੀ ਕਰਨ ਅਤੇ ਵਿਦੇਸ਼ਾਂ ਵਿੱਚ ਜਾ ਕੇ ਵੱਸਣ ਦੇ ਚਾਹਵਾਨ ਹਨ। ਨੌਜਵਾਨਾਂ ਦੇ ਨਾਲ-ਨਾਲ ਹੁਣ ਪੰਜਾਬ ਦੀਆਂ ਕੁੜੀਆਂ ਵੀ ਵੱਡੀ ਗਿਣਤੀ ਵਿੱਚ ਵਿਦੇਸ਼ਾਂ ’ਚ ਜਾ ਰਹੀਆਂ ਹਨ। ਬਹੁਤ ਸਾਰੀਆਂ ਕੁੜੀਆਂ ਅਜਿਹੀਆਂ ਹਨ, ਜਿਨ੍ਹਾਂ ਨੂੰ ਵਿਦੇਸ਼ ਜਾਣ ਦੇ ਬਾਰੇ ਪੂਰੀ ਜਾਣਕਾਰੀ ਨਹੀਂ ਹੈ। ਅਜਿਹੀਆਂ ਕੁੜੀਆਂ ਟ੍ਰੈਵਲ ਏਜੰਟਾਂ ਦੇ ਜਾਲ ’ਚ ਫੱਸ ਕੇ ਇਕੱਲੀਆਂ ਸਫ਼ਰ ਕਰਕੇ ਵਿਦੇਸ਼ ਪਹੁੰਚ ਜਾਂਦੀਆਂ ਹਨ। ਇਨ੍ਹਾਂ ’ਚੋਂ ਜ਼ਿਆਦਾਤਰ ਕੁੜੀਆਂ ਮਨੁੱਖੀ ਤਸਕਰੀ ਦਾ ਸ਼ਿਕਾਰ ਹੋ ਜਾਂਦੀਆਂ ਹਨ। 

ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਅਪਰਾਧਿਕ ਰਿਕਾਰਡ ਵਾਲੇ ਲੋਕ SGPC ਦੀਆਂ ਚੋਣਾਂ ’ਚ ਹੁਣ ਨਹੀਂ ਲੈ ਸਕਣਗੇ ਹਿੱਸਾ

ਦੱਸ ਦੇਈਏ ਕਿ ਬਹੁਤ ਸਾਰੇ ਟ੍ਰੈਵਲ ਏਜੰਟ ਅਜਿਹੇ ਹਨ, ਜੋ ਮੋਟੀਆਂ ਰਕਮਾਂ ਲੈ ਕੇ ਕੁੜੀਆਂ ਨੂੰ ਅੱਧ-ਵਿਚਾਲੇ ਮੁਲਕਾਂ ਵਿਚ ਸੁੱਟ ਦਿੰਦੇ ਹਨ। ਜਿੱਥੋਂ ਟਰੈਵਲ ਏਜੰਟਾਂ ਦੇ ਸਾਥੀ ਗੈਰ-ਕਾਨੂੰਨੀ ਰਸਤਿਆਂ ਰਾਹੀਂ ਵੱਖ-ਵੱਖ ਦੇਸ਼ਾਂ ਦੀਆਂ ਸਰਹੱਦਾਂ ਪਾਰ ਕਰਵਾਉਂਦੇ ਹਨ। ਇਸ ਦੌਰਾਨ ਸੁਰੱਖਿਆ ਦੇ ਨਾਂ 'ਤੇ ਕੁੜੀਆਂ ਤੋਂ ਉਨ੍ਹਾਂ ਦੇ ਪਾਸਪੋਰਟ ਲੈ ਲਏ ਜਾਂਦੇ ਹਨ ਅਤੇ ਕੁੜੀਆਂ ਦਾ ਸ਼ੋਸ਼ਣ ਸ਼ੁਰੂ ਹੋ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਇਕ ਹੋਰ ਡਾਕਟਰ ਨੂੰ ਮਿਲੀ ਧਮਕੀ, ਸਿੱਧੂ ਮੂਸੇਵਾਲਾ ਵਰਗਾ ਹਾਲ ਕਰਨ ਦੀ ਦਿੱਤੀ ਚਿਤਾਵਨੀ

ਕੁੜੀਆਂ ਦੇ ਸ਼ੋਸ਼ਣ ਦਾ ਇਹ ਖੁਲਾਸਾ ਮਨੁੱਖੀ ਅਧਿਕਾਰ ਸੰਗਠਨ ਦੀ ਖੋਜ ਵਿੱਚ ਹੋਇਆ ਹੈ। ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਪੰਜਾਬ ਤੋਂ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਜਾਣ ਵਾਲੀਆਂ ਕੁੜੀਆਂ, ਮਨੁੱਖੀ ਤਸਕਰੀ ਦਾ ਸ਼ਿਕਾਰ ਹੋ ਰਹੀਆਂ ਹਨ। ਇਹ ਮਾਮਲੇ 12 ਤੋਂ 25 ਫੀਸਦੀ ਤੱਕ ਵਧ ਗਏ ਹਨ। ਪੰਜਾਬ ਸਰਕਾਰ ਕੋਲ ਮਨੁੱਖੀ ਤਸਕਰੀ ਅਤੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਜਾਣ ਵਾਲਿਆਂ ਦੀ ਗਿਣਤੀ ਸਬੰਧੀ ਕੋਈ ਅੰਕੜਾ ਨਹੀਂ ਹੈ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਸੂਤਰਾਂ ਅਨੁਸਾਰ ਕਈ ਜਨਾਨੀਆਂ ਨੇ ਖੁਲਾਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨਾਲ ਕਈ ਏਜੰਟਾਂ ਨੇ ਯੂਰਪ ਦੇ ਸ਼ਹਿਰਾਂ 'ਚ ਸਿੱਧੀਆਂ ਉਡਾਣਾਂ ਅਤੇ ਵਰਕ ਵੀਜ਼ੇ 'ਤੇ ਜਾਇਜ਼ ਤੌਰ 'ਤੇ ਯਾਤਰਾ ਕਰਵਾਉਣ ਦਾ ਵਾਅਦਾ ਕੀਤਾ ਸੀ। ਇਸ ਦੌਰਾਨ ਜਦੋਂ ਉਹ ਯੂਰਪ ਪਹੁੰਚੀਆਂ ਤਾਂ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਉਹ ਸਮੱਗਲਰਾਂ ਦੇ ਜਾਲ 'ਚ ਫਸ ਗਈਆਂ ਹਨ। ਉਨ੍ਹਾਂ ਨੂੰ ਕਈ ਦੇਸ਼ਾਂ ਦੀਆਂ ਸਰਹੱਦਾਂ ਪਾਰ ਕਰਨ ਲਈ ਪੈਦਲ ਤੁਰਨਾ ਪੈਦਾ ਸੀ। ਕਈ ਪੀੜਤਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਸੁਰੱਖਿਅਤ ਰੱਖਣ ਦੇ ਬਹਾਨੇ ਉਨ੍ਹਾਂ ਦੇ ਪਾਸਪੋਰਟ ਜ਼ਬਤ ਕਰ ਲਏ ਜਾਂਦੇ ਹਨ। ਬਾਅਦ ਵਿੱਚ ਉਨ੍ਹਾਂ ਨੂੰ ਪਾਸਪੋਰਟ ਲੈਣ ਲਈ ਹੋਰ ਪੈਸੇ ਦੇਣੇ ਪੈਂਦੇ ਹਨ। ਬਲੈਕਮੇਲਿੰਗ ਕਰਨ ਤੋਂ ਇਲਾਵਾ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਵੀ ਕੀਤਾ ਜਾਂਦਾ ਸੀ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਮੰਕੀਪਾਕਸ ਦੇ ਸ਼ੱਕੀ ਮਰੀਜ਼ ਮਗਰੋਂ ਹਰਕਤ 'ਚ ਸਿਹਤ ਮਹਿਕਮਾ, ਤਿਆਰ ਕੀਤਾ ਸਪੈਸ਼ਲ ਵਾਰਡ


rajwinder kaur

Content Editor

Related News