ਭਿਆਨਕ ਹਾਦਸੇ ਵਿਚ ਵਾਲ-ਵਾਲ ਬਚੇ ਭਾਜਪਾ ਆਗੂ ਮੋਹਿਤ ਢੱਲ
Thursday, Jun 20, 2024 - 05:24 PM (IST)
ਫਿਰੋਜ਼ਪੁਰ (ਕੁਮਾਰ) : ਭਾਜਪਾ ਫਿਰੋਜ਼ਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਸਵਰਨਕਾਰ ਸੰਘ ਪੰਜਾਬ ਦੇ ਮਾਲਵਾ ਜ਼ੋਨ ਦੇ ਇੰਚਾਰਜ ਮੋਹਿਤ ਢੱਲ ਇਕ ਸੜਕ ਹਾਦਸੇ ਵਿਚ ਵਾਲ-ਵਾਲ ਬਚ ਗਏ। ਮੋਹਿਤ ਢੱਲ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਔਡੀ ਕਾਰ ਨੰਬਰ ਸੀਐੱਚ 04ਕੇ 0278 ’ਤੇ ਮੱਥਾ ਟੇਕਣ ਲਈ ਸ੍ਰੀ ਹਰਿਮੰਦਰ ਸਾਹਿਬ ਜਾ ਰਿਹਾ ਸੀ ਅਤੇ ਜਿਵੇਂ ਹੀ ਉਹ ਪਿੰਡ ਖੋਸਾ ਦਲ ਸਿੰਘ ਨੇੜੇ ਪਹੁੰਚੇ ਤਾਂ ਅਚਾਨਕ ਇਕ ਬੇਸਹਾਰਾ ਪਸ਼ੂ ਕਾਰ ਅੱਗੇ ਆ ਗਿਆ।
ਇਸ ਕਾਰਣ ਕਾਰ ਦੀ ਬ੍ਰੇਕ ਲਗਾਈ ਤਾਂ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿਚ ਮੋਹਿਤ ਢੱਲ ਵਾਲ-ਵਾਲ ਬਚ ਗਏ ਪਰ ਉਨ੍ਹਾਂ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।