ਸਡ਼ਕ ਹਾਦਸੇ ’ਚ ਸਾਬਕਾ ਸਰਪੰਚ ਦੀ ਮੌਤ
Saturday, Jan 19, 2019 - 12:58 AM (IST)
ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਸਡ਼ਕ ਹਾਦਸੇ ’ਚ ਪਿੰਡ ਕੈਰੇਂ ਦੇ ਸਾਬਕਾ ਸਰਪੰਚ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਜੱਸਾ ਪਿੰਡ ਕੈਰੇਂ ਦਾ ਸਾਬਕਾ ਸਰਪੰਚ ਸੀ। ਬੀਤੀ ਰਾਤ ਉਹ ਆਪਣੀ ਗੱਡੀ ’ਚ ਸਵਾਰ ਹੋ ਕੇ ਬਰਨਾਲਾ ਤੋਂ ਆਪਣੇ ਪਿੰਡ ਕੈਰੇਂ ਨੂੰ ਜਾ ਰਿਹਾ ਸੀ। ਜਦੋਂ ਉਹ ਨਾਈਵਾਲਾ ਰੋਡ ’ਤੇ ਪੁੱਜਾ ਤਾਂ ਉਸ ਦੀ ਗੱਡੀ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਰਕਾਈ, ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਚ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਬਾਹਰ ਰੈਫਰ ਕਰ ਦਿੱਤਾ ਅਤੇ ਰਸਤੇ ਵਿਚ ਉਸ ਦੀ ਮੌਤ ਹੋ ਗਈ।
