ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਦਰਦਨਾਕ ਮੌਤ
Thursday, Jul 03, 2025 - 03:45 PM (IST)

ਬਠਿੰਡਾ (ਪਰਮਿੰਦਰ) : ਡੱਬਵਾਲੀ ਰੋਡ 'ਤੇ ਪਿੰਡ ਗੁਰੂਸਰ ਸੈਣਵਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖਮੀ ਹੋ ਗਿਆ। ਗੁਰੂਸਰ ਸੈਨਵਾਲਾ ਦੇ ਵਸਨੀਕ ਬਸੰਤ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਮਨਿੰਦਰ ਸਿੰਘ (32) ਆਪਣੇ ਨੌਕਰ ਅੰਗਰੇਜ਼ ਸਿੰਘ ਨਾਲ ਮੋਟਰਸਾਈਕਲ ''ਤੇ ਜਾ ਰਿਹਾ ਸੀ।
ਇਸ ਦੌਰਾਨ ਡੱਬਵਾਲੀ ਰੋਡ ''ਤੇ ਸੜਕ ਪਾਰ ਕਰਦੇ ਸਮੇਂ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੇ ਪੁੱਤਰ ਮਨਿੰਦਰ ਸਿੰਘ ਦੀ ਮੌਤ ਹੋ ਗਈ ਜਦੋਂ ਕਿ ਅੰਗਰੇਜ਼ ਸਿੰਘ ਜ਼ਖਮੀ ਹੋ ਗਿਆ। ਇਸ ਸਬੰਧੀ ਸੰਗਤ ਥਾਣਾ ਪੁਲਸ ਨੇ ਦੋਸ਼ੀ ਕਾਰ ਚਾਲਕ ਹਰਦੀਪ ਸਿੰਘ ਵਾਸੀ ਸਿਰਸਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।