ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਿਤਾ ਦੀ ਮੌਤ ਪੁੱਤਰ ਜ਼ਖਮੀ

Tuesday, Jul 16, 2024 - 04:45 PM (IST)

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਿਤਾ ਦੀ ਮੌਤ ਪੁੱਤਰ ਜ਼ਖਮੀ

ਦੇਵੀਗੜ੍ਹ (ਨੌਗਾਵਾਂ) : ਥਾਣਾ ਜੁਲਕਾਂ ਅਧੀਨ ਪਿੰਡ ਜਲਬੇੜਾ ਨੇੜੇ ਟ੍ਰੈਕਟਰ ਅਤੇ ਸਕੂਟਰੀ ਦੇ ਦਰਮਿਆਨ ਟੱਕਰ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ ਹੈ। ਇਸ ਸਬੰਧੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੰਜੂ ਪੁੱਤਰ ਅਮਰੀਕ ਸਿੰਘ ਵਾਸੀ ਸੌਂਟਾ ਜ਼ਿਲ੍ਹਾ ਪਟਿਆਲਾ ਨੇ ਥਾਣਾ ਜੁਲਕਾਂ ਪਾਸ ਸ਼ਿਕਾਇਤ ਦਰਜ ਕਰਵਾਈ ਹੈ ਕਿ ਜਦੋਂ ਉਹ ਆਪਣੇ ਪਿਤਾ ਨਾਲ ਸਕੂਟਰੀ ਨੰਬਰ ਐਚ.ਆਰ. 41 ਐੱਫ-3106 ਉਪਰ ਪਿੰਡ ਜਲਬੇੜਾ ਨੇੜੇ ਜਾ ਰਹੇ ਸਨ।

ਇਸ ਦੌਰਾਨ ਇਕ ਟ੍ਰੈਕਟਰ ਟਰਾਲੀ ਨੰਬਰ ਐੱਚ.ਆਰ. 03 ਐਲ-6766 ਦੇ ਅਣਪਛਾਤੇ ਡਰਾਇਵਰ ਨੇ ਆਪਣਾ ਟਰੈਕਟਰ ਟਰਾਲੀ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਲਿਆ ਕੇ ਉਨ੍ਹਾਂ ਦੀ ਸਕੂਟਰੀ ਵਿਚ ਮਾਰਿਆ। ਜਿਸ ਕਾਰਨ ਉਸ ਦੇ ਪਿਤਾ ਦੀ ਮੌਤ ਹੋ ਗਈ ਜਦੋਂ ਕਿ ੳਹ ਆਪ ਜ਼ਖਮੀਂ ਹੋ ਗਿਆ। ਥਾਣਾ ਜੁਲਕਾਂ ਦੀ ਪੁਲਸ ਨੇ ਅਣਪਛਾਤੇ ਡਰਾਇਵਰ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News