ਅਣਪਛਾਤੇ ਵਾਹਨ ਨੇ ਮਾਰੀ ਮੋਟਰਸਾਈਕਲ ਸਵਾਰ ਨੂੰ ਟੱਕਰ, ਮੌਤ
Wednesday, Feb 28, 2024 - 05:46 PM (IST)
ਪਟਿਆਲਾ (ਬਲਜਿੰਦਰ) : ਪਿੰਡ ਪਹਾੜਪੁਰ ਦੇ ਕੋਲ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਪਸਿਆਣਾ ਦੀ ਪੁਲਸ ਨੇ ਹਰਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਧਬਲਾਨ ਥਾਣਾ ਪਸਿਆਣਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਭਰਾ ਗੁਰਪ੍ਰੀਤ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਪਹਾੜਪੁਰ ਕੋਲ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਾਹਨ ਨੇ ਤੇਜ਼ ਰਫਤਾਰ ਨਾਲ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿਚ ਉਸ ਦੇ ਭਰਾ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ ਵਿਚ ਅਣਪਛਾਤੇ ਵਾਹਨ ਡਰਾਈਵਰ ਖ਼ਿਲਾਫ 279, 304 ਏ ਅਤੇ 427 ਆਈ.ਪੀ.ਸੀ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।