ਮੋਗਾ ’ਚ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ

Wednesday, Jan 31, 2024 - 05:33 PM (IST)

ਮੋਗਾ ’ਚ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ-ਲੁਧਿਆਣਾ ਰੋਡ ’ਤੇ ਬੀਤੀ ਦੇਰ ਰਾਤ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ ਗੱਡੀ ਚਾਲਕ ਵੱਲੋਂ ਰਿਕਸ਼ਾ ਅਤੇ ਸਕੂਟਰ ਚਾਲਕ ਨੂੰ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ਵਿਚ ਜਿੱਥੇ ਇਕ ਵਿਅਕਤੀ ਦੀ ਮੌਤ ਹੋ ਗਈ ਉਥੇ ਹੀ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕਰਦੇ ਹੋਏ ਥਾਣਾ ਸਿਟੀ ਵਨ ਦੇ ਬਾਹਰ ਇਕੱਠੇ ਹੋ ਕੇ ਕਿਹਾ ਕਿ ਜਦੋਂ ਤੱਕ ਗੱਡੀ ਚਾਲਕ ਖ਼ਿਲਾਫ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਦੋਂ ਤਕ ਮ੍ਰਿਤਕ ਦਾ ਸਸਕਾਰ ਨਹੀਂ ਕੀਤਾ ਜਾਵੇਗਾ। 

ਇਸ ਮੌਕੇ ਹਾਦਸੇ ਦੇ ਪ੍ਰਤੱਖਦਰਸ਼ੀ ਵਲੋਂ ਸਾਰੇ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਗਈ। ਇਹ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ ਜਿਸ ਦੇ ਆਧਾਰ ’ਤੇ ਹੁਣ ਪੁਲਸ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 


author

Gurminder Singh

Content Editor

Related News