ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
Tuesday, Mar 21, 2023 - 06:08 PM (IST)

ਪਟਿਆਲਾ (ਬਲਜਿੰਦਰ) : ਥਾਣਾ ਪਸਿਆਣਾ ਦੀ ਪੁਲਸ ਨੇ ਹਾਦਸੇ ’ਚ ਨੌਜਵਾਨ ਦੀ ਮੌਤ ਹੋਣ ’ਤੇ ਅਣਪਛਾਤੇ ਟਰੈਕਟਰ ਚਾਲਕ ਵਿਰੁੱਧ ਧਾਰਾ 304-ਏ, 427 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਬੇਅੰਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਹਰੀ ਦਾਸ ਕਾਲੋਨੀ ਨਾਭਾ ਨੇ ਦੱਸਿਆ ਕਿ ਉਸ ਦਾ ਲੜਕਾ ਜਗਜੀਤ ਸਿੰਘ ਲੰਘੇ ਦਿਨੀਂ ਆਪਣੇ ਮੋਟਰਸਾਈਕਲ ’ਤੇ ਪਿੰਡ ਧਬਲਾਨ ਕੋਲ ਜਾ ਰਿਹਾ ਸੀ। ਉਕਤ ਦੇ ਦੱਸਣ ਮੁਤਾਬਕ ਇਸ ਦੌਰਾਨ ਅੱਗੇ ਜਾ ਰਹੇ ਟਰੈਕਟਰ ਜਿਸ ’ਤੇ ਲੋਹੇ ਦੀਆਂ ਗਾਡਰੀਆਂ ਲੱਦੀਆਂ ਹੋਈਆਂ ਸਨ, ਨਾਲ ਹਾਦਸਾ ਹੋ ਗਿਆ, ਜਿਸ ਕਾਰਨ ਉਸ ਦੇ ਲੜਕੇ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਪੁਲਸ ਨੇ ਅਣਪਛਾਤੇ ਟਰੈਕਟਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।