ਮੋਟਰਸਾਈਕਲ ਅੱਗੇ ਕਾਲ ਬਣ ਕੇ ਆਇਆ ਪਸ਼ੂ, ਦਰਦਨਾਕ ਹਾਦਸੇ ’ਚ ਨੌਜਵਾਨ ਦੀ ਮੌਤ

Sunday, Mar 26, 2023 - 06:09 PM (IST)

ਮੋਟਰਸਾਈਕਲ ਅੱਗੇ ਕਾਲ ਬਣ ਕੇ ਆਇਆ ਪਸ਼ੂ, ਦਰਦਨਾਕ ਹਾਦਸੇ ’ਚ ਨੌਜਵਾਨ ਦੀ ਮੌਤ

ਸੰਗਤ ਮੰਡੀ (ਮਨਜੀਤ) : ਪਿੰਡ ਚੁੱਘੇ ਖੁਰਦ ਨਜ਼ਦੀਕ ਮੋਟਰਸਾਈਕਲ ’ਚ ਬੇਸਹਾਰਾ ਪਸ਼ੂ ਵੱਜਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ (35) ਪੁੱਤਰ ਹਰਦੇਵ ਸਿੰਘ ਵਾਸੀ ਬੀੜ ਤਲਾਬ ਕਿਸੇ ਕੰਮ ਲਈ ਮੋਟਰਸਾਈਕਲ ’ਤੇ ਚੁੱਘੇ ਖੁਰਦ ਜਾ ਰਿਹਾ ਸੀ, ਇਸ ਦੌਰਾਨ ਜਦੋਂ ਉਹ ਪਿੰਡ ਦੇ ਨਜ਼ਦੀਕ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦੇ ਅੱਗੇ ਅਚਾਨਕ ਬੇਸਹਾਰਾ ਪਸ਼ੂ ਆ ਗਿਆ ਅਤੇ ਕੁਲਦੀਪ ਸਿੰਘ ਦਾ ਮੋਟਰਸਾਈਕਲ ਹਾਦਸਾ ਗ੍ਰਸਤ ਹੋ ਗਿਆ। 

ਇਸ ਹਾਦਸੇ ’ਚ ਕੁਲਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵੱਲੋਂ ਮ੍ਰਿਤਕ ਕੁਲਦੀਪ ਸਿੰਘ ਦੀ ਪਤਨੀ ਪਰਮਜੀਤ ਕੌਰ ਦੇ ਬਿਆਨਾਂ ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ।


author

Gurminder Singh

Content Editor

Related News