ਸੜਕ ਹਾਦਸੇ ’ਚ ਨੌਜਵਾਨ ਦੀ ਮੌਤ, 1 ਜ਼ਖਮੀ

02/16/2024 6:05:42 PM

ਧੂਰੀ (ਜੈਨ) : ਲੰਘੀ 14 ਫਰਵਰੀ ਦੀ ਰਾਤ ਨੂੰ ਸਥਾਨਕ ਸੰਗਰੂਰ ਰੋਡ ’ਤੇ ਇਕ ਟਰੱਕ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਹੋਣ ਅਤੇ ਇਕ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਵੱਲੋਂ ਮ੍ਰਿਤਕ ਨੌਜਵਾਨ ਦੇ ਭਰਾ ਗੁਰਪ੍ਰੀਤ ਸਿੰਘ ਵਾਸੀ ਬੇਨੜਾ ਦੀ ਸ਼ਿਕਾਇਤ ’ਤੇ ਨਾਮਾਲੂਮ ਟਰੱਕ ਚਾਲਕ ਦੇ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦਰਜ ਕੀਤੇ ਗਏ ਇਸ ਮਾਮਲੇ ਦੇ ਅਨੁਸਾਰ ਸੁਖਵਿੰਦਰ ਸਿੰਘ ਆਪਣੇ ਇਕ ਦੋਸਤ ਜਸਕਰਨਦੀਪ ਸਿੰਘ ਵਾਸੀ ਬੰਗਾਵਾਲੀ ਨਾਲ ਜਦ ਥਾਣਾ ਸਦਰ ਧੂਰੀ ਦੇ ਸਾਹਮਣੇ ਸਥਿਤ ਰਾਮਪਾਲ ਆਸ਼ਰਮ ਦੇ ਨਜ਼ਦੀਕ ਤੋਂ ਆਪਣੇ ਮੋਟਰਸਾਈਕਲ ’ਤੇ ਲੰਘ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਦੇ ਚਾਲਕ ਨੇ ਲਾਪ੍ਰਵਾਹੀ ਅਤੇ ਅਣਗਹਿਲੀ ਵਰਤਦੇ ਹੋਏ ਆਪਣਾ ਟਰੱਕ ਉਨ੍ਹਾਂ ਦੇ ਮੋਟਰਸਾਈਕਲ ’ਚ ਦੇ ਮਾਰਿਆ ਸੀ। 

ਇਸ ਹਾਦਸੇ ’ਚ ਜਿੱਥੇ ਸੁਖਵਿੰਦਰ ਸਿੰਘ ਦੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ, ਉੱਥੇ ਹੀ ਜਸਕਰਨਦੀਪ ਸਿੰਘ ਦੇ ਵੀ ਗੰਭੀਰ ਸੱਟਾਂ ਲੱਗਣ ਕਾਰਨ ਉਸਨੂੰ ਇਲਾਜ ਲਈ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖਲ ਭੇਜਿਆ ਗਿਆ ਹੈ। ਪੁਲਸ ਵੱਲੋਂ ਉਕਤ ਟਰੱਕ ਦੇ ਨਾਮਾਲੂਮ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।


Gurminder Singh

Content Editor

Related News