ਢੱਠੇ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
Friday, Dec 21, 2018 - 12:57 AM (IST)

ਕਿਸ਼ਨਪੁਰਾ ਕਲਾਂ, (ਭਿੰਡਰ)- ਪਿੰਡ ਭਿੰਡਰ ਕਲਾਂ ਵਿਖੇ ਬੀਤੀ ਰਾਤ ਮੋਟਰਸਾਈਕਲ ਚਾਲਕ ਨੌਜਵਾਨ ਦੀ ਅਾਵਾਰਾ ਢੱਠੇ ਨਾਲ ਟਕਰਾਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸੁਖਚੈਨ ਸਿੰਘ (ਮੰਗਾ) 19 ਸਾਲ ਪੁੱਤਰ ਪ੍ਰੀਤਮ ਸਿੰਘ ਵਾਸੀ ਭਿੰਡਰ ਕਲਾਂ ਬੀਤੀ ਰਾਤ ਆਪਣੇ ਡਿਸਕਵਰ ਮੋਟਰਸਾਈਕਲ ਨੰਬਰ ਪੀ ਬੀ 36 ਡੀ 3386 ’ਤੇ ਨਜ਼ਦੀਕੀ ਪਿੰਡ ਜਲਾਲਾਬਾਦ ਨੂੰ ਜਾ ਰਿਹਾ ਸੀ ਤਾਂ ਉਸਦਾ ਮੋਟਰਸਾਈਕਲ ਹਨੇਰੇ ਦੌਰਾਨ ਅੱਗੇ ਤੋਂ ਆ ਰਹੇ ਆਵਾਰਾ ਢੱਠੇ ਨਾਲ ਟਕਰਾ ਗਿਆ, ਜਿਸ ਕਾਰਨ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ। ਟੱਕਰ ਐਨੀ ਜ਼ਬਰਦਸਤ ਸੀ ਜ਼ਖਮਾਂ ਦੀ ਤਾਬ ਨਾ ਝਲਦੇ ਹੋਏ ਢੱਠੇ ਨੇ ਵੀ ਪ੍ਰਾਣ ਤਿਆਗ ਦਿੱਤੇ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।