ਹਾਦਸੇ ''ਚ ਐਕਟਿਵਾ ਸਵਾਰ ਔਰਤ ਜ਼ਖਮੀ

Tuesday, Jan 01, 2019 - 01:57 AM (IST)

ਹਾਦਸੇ ''ਚ ਐਕਟਿਵਾ ਸਵਾਰ ਔਰਤ ਜ਼ਖਮੀ

ਜ਼ੀਰਾ, (ਗੁਰਮੇਲ)– ਪਿੰਡ ਮਨਸੂਰ ਦੇਵਾ ਦੇ ਨਜ਼ਦੀਕ ਐਕਟਿਵਾ ਅਤੇ ਮੋਟਰਸਾਈਕਲ ਦੇ ਵਿਚਕਾਰ ਬੀਤੇ ਦਿਨ ਹੋਈ ਟੱਕਰ ਵਿਚ ਇਕ ਔਰਤ ਜ਼ਖਮੀ ਹੋ ਗਈ। ਇਸ ਮਾਮਲੇ ਵਿਚ ਪੁਲਸ ਨੇ ਪੀੜਤਾ ਦੇ ਬਿਆਨਾਂ 'ਤੇ ਮੋਟਰਸਾਈਕਲ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਜ਼ੀਰਾ ਦੇ ਸਹਾਇਕ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਮਨਪ੍ਰੀਤ ਕੌਰ ਪਤਨੀ ਜਸਪ੍ਰੀਤ ਸਿੰਘ ਨਿਵਾਸੀ ਮਨਸੂਰਦੇਵਾ ਨੇ ਦੱਸਿਆ ਕਿ ਉਹ ਬੀਤੇ ਦਿਨ ਜਦ ਆਪਣੀ ਐਕਟਿਵਾ 'ਤੇ ਜਾ ਰਹੀ ਸੀ ਤਾਂ ਰਸਤੇ ਵਿਚ ਜਿੰਦਾ ਪੁੱਤਰ ਸੇਵਕ ਸਿੰਘ ਨੇ ਆਪਣਾ ਮੋਟਰਸਾਈਕਲ ਲਾਪ੍ਰਵਾਹੀ ਦੇ ਨਾਲ ਉਸ ਦੀ ਐਕਟਿਵਾ ਵਿਚ ਮਾਰ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਈ ਤੇ ਸਕੂਟਰੀ ਵੀ ਹਾਦਸਾਗ੍ਰਸਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ਵਿਚ ਔਰਤ ਦੇ ਬਿਆਨਾਂ 'ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

KamalJeet Singh

Content Editor

Related News