ਸਡ਼ਕ ਹਾਦਸੇ ’ਚ 2 ਵਿਅਕਤੀ ਜ਼ਖਮੀ
Saturday, Jan 19, 2019 - 01:16 AM (IST)
ਜਲਾਲਾਬਾਦ, (ਨਿਖੰਜ)- ਪਿੰਡ ਚੱਕ ਮੰਨੇਵਾਲਾ ਦੇ ਕੋਲ ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ’ਚ 2 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਰਮੇਸ਼ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਟੇਡੀ ਵਾਲਾ ਜ਼ਿਲਾ ਫਿਰੋਜ਼ਪੁਰ ਪਿੰਡ ਮਹਾਲਮ ਦੀ ਤਰਫੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਵਾਪਸ ਜਾ ਰਿਹਾ ਸੀ ਕਿ ਜਦੋਂ ਉਹ ਪਿੰਡ ਮੰਨੇਵਾਲਾ ਦੇ ਕੋਲ ਪੁੱਜਾ ਤਾਂ ਇਕ ਐਕਟਿਵਾ ਸਵਾਰ ਵਿਅਕਤੀ ਮੰਗਤ ਰਾਮ ਵਾਸੀ ਮੂਰਕਵਾਲਾ ਨਾਲ ਉਸਦੇ ਮੋਟਰਸਾਈਕਲ ਦੀ ਟੱਕਰ ਹੋ ਗਈ ਅਤੇ ਦੋਵੇਂ ਵਾਹਨ ਚਾਲਕ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਘਟਨਾ ਸਥਾਨ ’ਤੇ ਇਕੱਠੇ ਹੋਏ ਲੋਕਾਂ ਨੇ 108 ਨੰਬਰ ਐਂਬੂਲੈਂਸ ਦੀ ਸਹਾਇਤਾ ਨਾਲ ਜ਼ਖਮੀਅਾਂ ਨੂੰ ਇਲਾਜ ਲਈ ਜਲਾਲਾਬਾਦ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ।
