ਐਕਸੀਡੈਂਸ ਦੌਰਾਨ ਦੋ ਸਕੇ ਭਰਾਵਾਂ ਦੀਆਂ ਟੁੱਟੀਆਂ ਲੱਤਾਂ

12/24/2019 1:05:41 PM

ਜੈਤੋ (ਵੀਰਪਾਲ/ ਗੁਰਮੀਤਪਾਲ) - ਨੇੜਲੇ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਵਿਖੇ ਦੋ ਮੋਟਰ ਸਾਈਕਲ ਦੀ ਆਪਸੀ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ, ਜਿਸ 'ਚ 2 ਸਕੇ ਭਰਾ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਜੈਤੋ - ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋ ਗਈ, ਜਿਸ 'ਚ ਦਰਸ਼ਨ ਸਿੰਘ ਅਤੇ ਲਖਵਿੰਦਰ ਸਿੰਘ ਪੁੱਤਰ ਕਰਮ ਸਿੰਘ ਦੀਆਂ ਲੱਤਾਂ ਟੁੱਟ ਗਈਆਂ। ਜ਼ਖਮੀਆਂ ਨੂੰ ਮੌਕੇ 'ਤੇ ਸਿਵਲ ਹਸਪਤਾਲ ਜੈਤੋ ਦਾਖਲ ਕਰਵਾਇਆ ਗਿਆ, ਜਿਸ ਤੋ ਬਾਅਦ ਦੋਵਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ। 


rajwinder kaur

Content Editor

Related News