ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ
Saturday, Nov 10, 2018 - 12:54 AM (IST)
ਮੋਗਾ, (ਅਾਜ਼ਾਦ)- ਧਰਮਕੋਟ ਦੇ ਜਲੰਧਰ ਬਾਈਪਾਸ ਕੋਲ ਹਾਦਸੇ ’ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਜਗਤਾਰ ਸਿੰਘ (35) ਨਿਵਾਸੀ ਧਰਮਕੋਟ, ਜੋ ਸਰਵਿਸ ਸਟੇਸ਼ਨ ਦਾ ਕੰਮ ਕਰਦਾ ਸੀ ਅਤੇ ਦੇਰ ਸ਼ਾਮ ਉਹ ਆਪਣੇ ਮੋਟਰਸਾਈਕਲ ’ਤੇ ਆਪਣੀ ਮਾਤਾ ਲਈ ਦਵਾਈ ਲੈਣ ਲਈ ਦੁਕਾਨ ’ਤੇ ਜਾ ਰਿਹਾ ਸੀ ਤਾਂ ਪਿੱਛੋਂ ਆ ਰਹੀ ਇਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਉਹ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਇਸ ਸਬੰਧੀ ਮ੍ਰਿਤਕ ਦੇ ਪਿਤਾ ਗੁਰਬੰਤ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਦੇ ਬਾਅਦ ਵਾਰਸਾਂ ਦੇ ਹਵਾਲੇ ਕੀਤਾ ਜਾਵੇਗਾ।
