ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ

Saturday, Nov 10, 2018 - 03:31 AM (IST)

ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ

ਜੈਤੋ, (ਜਿੰਦਲ)— ਬੀਤੀ ਸ਼ਾਮ ਕੋਟਕਪੂਰਾ ਰੋਡ ’ਤੇ ਸਥਿਤ ਪਿੰਡ ਅਜਿੱਤ ਗਿੱਲ ਦੇ ਨਜ਼ਦੀਕ ਇਕ ਮੋਟਰਸਾਈਕਲ ਤੇਜ਼ ਰਫਤਾਰ ਨਾਲ ਜਾ ਰਿਹਾ ਸੀ ਕਿ ਉਸਦਾ ਸੰਤੁਲਨ ਵਿਗੜ ਜਾਣ ਕਾਰਨ ਸੜਕ ’ਤੇ ਡਿੱਗ ਗਿਆ ਅਤੇ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਿਆ। ਨੌਜਵਾਨ ਨੂੰ ਜ਼ਖਮੀ ਹਾਲਤ ’ਚ ਕਿਸੇ ਰਾਹਗੀਰ ਨੇ ਜੈਤੋ ਦੀ ਸਮਾਜ ਸੇਵੀ ਸੰਸਥਾ ਗੋਮੁਖ ਸਹਾਰਾ ਲੰਗਰ ਕਮੇਟੀ ਦੇ ਪ੍ਰਧਾਨ ਨਵਦੀਪ  ਸਪਰਾ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਨਵਦੀਪ ਤੁਰੰਤ ਆਪਣੇ ਟੀਮ ਮੈਂਬਰਾਂ ਨੂੰ ਨਾਲ ਲੈ ਕੇ ਘਟਨਾ ਸਥਾਨ ’ਤੇ ਪਹੁੰਚੇ ਅਤੇ ਨੌਜਵਾਨ ਮਨਪ੍ਰੀਤ ਸਿੰਘ (25) ਪੁੱਤਰ ਮੇਜਰ ਸਿੰਘ ਵਾਸੀ  ਚੰਦ ਭਾਨ ਨੂੰ ਚੁੱਕ ਕੇ ਸਿਵਲ ਹਸਪਤਾਲ ਜੈਤੋ ਪਹੁੰਚਾਇਆ। ਨੌਜਵਾਨ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਮੁਹੱਈਆ ਕਰਵਾ ਕੇ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ।

 


Related News