2 ਮੋਟਰਸਾਈਕਲਾਂ ਦੀ ਟੱਕਰ ’ਚ 1 ਜ਼ਖਮੀ

Saturday, Dec 01, 2018 - 01:34 AM (IST)

2 ਮੋਟਰਸਾਈਕਲਾਂ ਦੀ ਟੱਕਰ ’ਚ 1 ਜ਼ਖਮੀ

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਦਰ ਬਰਨਾਲਾ ਦੇ ਹੌਲਦਾਰ ਭੋਲਾ ਸਿੰਘ ਨੇ ਦੱਸਿਆ ਕਿ ਮੁਦੱਈ ਜਸਪ੍ਰੀਤ ਸਿੰਘ ਵਾਸੀ ਧਨੌਲਾ ਖੁਰਦ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਪਿਛਲੀ 22 ਨਵੰਬਰ ਨੂੰ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਹੰਡਿਆਇਆ ਤੋਂ ਟ੍ਰਾਈਡੈਂਟ ਫੈਕਟਰੀ ਧਨੌਲਾ ਡਿਊਟੀ ’ਤੇ ਜਾ ਰਿਹਾ ਸੀ ਤਾਂ ਜਦੋਂ ਉਹ ਜੰਗਿਆਣਾ ਰੋਡ ਨੇਡ਼ੇ ਪਹੁੰਚਿਆ ਤਾਂ ਅਚਾਨਕ ਜਰਨੈਲ ਸਿੰਘ ਵਾਸੀ ਹੰਡਿਆਇਆ ਨੇ ਬੇਡ਼ੀ ਤੇਜ਼ ਰਫਤਾਰੀ ਮੋਟਰਸਾਈਕਲ ਨਾਲ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਉਸ ਦੇ ਮੋਟਰਸਾਈਕਲ ਦਾ ਵੀ ਕਾਫੀ ਨੁਕਸਾਨ ਹੋ ਗਿਆ। ਪੁਲਸ ਨੇ ਮੁਦੱਈ ਦੇ ਬਿਆਨਾਂ ਦੀ ਜਾਂਚ ਕਰਨ ਉਪਰੰਤ ਜਰਨੈਲ ਸਿੰਘ ਵਾਸੀ ਹੰਡਿਆਇਆ  ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News