ਅਣਪਛਾਤੇ ਵਾਹਨ ਦੀ ਟੱਕਰ ਨਾਲ 2 ਮੌਤਾਂ, ਕੇਸ ਦਰਜ
Friday, Dec 14, 2018 - 02:05 AM (IST)

ਸੰਗਰੂਰ, (ਵਿਵੇਕ ਸਿੰਧਵਾਨੀ,ਰਵੀ)- ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ ’ਤੇ ਗੱਡੀ ਸਵਾਰ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਹੈ। ਥਾਣਾ ਦਿਡ਼੍ਹਬਾ ਦੇ ਸਹਾਇਕ ਥਾਣੇਦਾਰ ਹਾਕਮ ਸਿੰਘ ਨੇ ਦੱਸਿਆ ਕਿ ਮੁਦੱਈ ਬਲਵੀਰ ਸਿੰਘ ਵਾਸੀ ਦੁਗਾਲ ਕਲਾਂ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਬੀਤੀ 11 ਦਸੰਬਰ ਨੂੰ ਮੁਦੱੱਈ ਦਾ ਲਡ਼ਕਾ ਅਵਤਾਰ ਸਿੰਘ ਅਤੇ ਉਸ ਦਾ ਦੋਸਤ ਮਿੰਟੂ ਸਿੰਘ ਵਾਸੀ ਖੇਤਲਾ ਆਪਣੀ ਨੰਬਰੀ ਗੱਡੀ ’ਚ ਪਾਤਡ਼ਾਂ ਤੋਂ ਖੇਤਲਾ ਵਲੋਂ ਆ ਰਹੇ ਸਨ ਤਾਂ ਰਸਤੇ ’ਚ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ ’ਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮੁਦੱਈ ਦੇ ਬਿਆਨਾਂ ਦੀ ਜਾਂਚ ਕਰਨ ਉਪਰੰਤ ਅਣਪਛਾਤੇ ਵਿਅਕਤੀ/ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।