ਘਰ ਪਰਤ ਰਹੇ ਰੇਹੜੀ ਵਾਲੇ ਨੂੰ ਤੇਜ਼ ਰਫ਼ਤਾਰ ਥਾਰ ਨੇ ਮਾਰੀ ਟੱਕਰ, ਜ਼ਖ਼ਮੀ ਨੇ ਹਸਪਤਾਲ ਜਾ ਕੇ ਤੋੜਿਆ ਦਮ

03/08/2024 3:03:56 AM

ਚੰਡੀਗੜ੍ਹ (ਸੁਸ਼ੀਲ)- ਸੈਕਟਰ-43 ਜ਼ਿਲ੍ਹਾ ਅਦਾਲਤ ਦੇ ਨੇੜੇ ਤੇਜ਼ ਰਫ਼ਤਾਰ ਥਾਰ ਚਾਲਕ ਇਕ ਰੇਹੜੀ ਚਾਲਕ ਨੂੰ ਟੱਕਰ ਮਾਰ ਕੇ ਫਰਾਰ ਹੋ ਗਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਰੇਹੜੀ ਚਾਲਕ ਨੂੰ ਤੁਰੰਤ ਸੈਕਟਰ-16 ਜਨਰਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਵਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੰਤੋਸ਼ ਸਰੂਪ ਵਾਸੀ ਕਜੇਹੜੀ ਦੇ ਰੂਪ ਵਿਚ ਹੋਈ ਹੈ। 

ਸੈਕਟਰ-36 ਥਾਣਾ ਪੁਲਸ ਨੇ ਮੌਕੇ ’ਤੇ ਫਰਾਰ ਥਾਰ ਚਾਲਕ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਗੈਰ-ਇਰਾਤਦਨ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਫਰਾਰ ਚਾਲਕ ਦੀ ਭਾਲ ਕਰ ਰਹੀ ਹੈ। 

ਇਹ ਵੀ ਪੜ੍ਹੋ- ਸ਼ੁੱਭਕਰਨ ਦੇ ਭੋਗ 'ਤੇ ਹੋਏ ਖ਼ਰਚੇ ਦੀ ਅਨਾਊਂਸਮੈਂਟ ਹੋਈ ਵਾਇਰਲ, ਪਿੰਡ ਦੇ ਮੁਖੀ ਮੰਗ ਰਹੇ ਇਕੱਠਾ ਹੋਇਆ ਚੜ੍ਹਾਵਾ

ਜਾਣਕਾਰੀ ਅਨੁਸਾਰ ਬੀਤੀ ਰਾਤ ਰੇਹੜੀ ਚਾਲਕ ਸੰਤੋਸ਼ ਸਰੂਪ ਆਪਣੇ ਘਰ ਵੱਲ ਜਾ ਰਿਹਾ ਸੀ। ਜਦੋਂ ਉਹ ਸੈਕਟਰ-43 ਜ਼ਿਲਾ ਅਦਾਲਤ ਦੇ ਪਿੱਛੇ ਸੜਕ ’ਤੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਥਾਰ ਚਾਲਕ ਉਸ ਦੀ ਰੇਹੜੀ ਨੂੰ ਟੱਕਰ ਮਾਰ ਕੇ ਫਰਾਰ ਹੋ ਗਿਆ। ਟੱਕਰ ਵੱਜਣ ਕਾਰਨ ਰੇਹੜੀ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। 

ਰਾਹਗੀਰਾਂ ਨੇ ਹਾਦਸੇ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਹੋਏ ਰੇਹੜੀ ਚਾਲਕ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਜ਼ਖ਼ਮੀ ਨੂੰ ਮ੍ਰਿਤਕ ਐਲਾਨ ਦਿੱਤਾ। ਸੈਕਟਰ-36 ਥਾਣਾ ਦੀ ਪੁਲਸ ਨੇ ਟੱਕਰ ਮਾਰਨ ਵਾਲੇ ਥਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ''ਤੁਹਾਡੇ ਘਰ ਮਾੜਾ ਟਾਈਮ ਆਉਣ ਵਾਲਾ ਹੈ, ਟਾਲਣ ਲਈ ਕਰਨਾ ਪਵੇਗਾ ਹਵਨ'', ਕਹਿ ਕੇ ਲੁੱਟ ਲਿਆ NRI ਪਰਿਵਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News