ਮੋਟਰਸਾਈਕਲ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਬਾਈਕ ਸਵਾਰ ਭੈਣ ਦੀ ਮੌਕੇ 'ਤੇ ਹੋਈ ਮੌਤ, ਭਰਾ ਗੰਭੀਰ ਜ਼ਖ਼ਮੀ
Sunday, Feb 25, 2024 - 08:59 PM (IST)
 
            
            ਬਰੇਟਾ (ਬਾਂਸਲ)- ਬੁਢਲਾਡਾ ਮੁੱਖ ਸੜਕ 'ਤੇ ਗੈਸ ਏਜੰਸੀ ਦੇ ਨਜ਼ਦੀਕ ਮੋਟਰਸਾਈਕਲ ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ 'ਚ ਮੋਟਰਸਾਇਕਲ ਸਵਾਰ ਭੈਣ-ਭਰਾ ਵਿੱਚੋਂ ਭੈਣ ਦੀ ਮੋਕੇ 'ਤੇ ਮੌਤ ਹੋ ਜਾਣ ਜੀ ਜਾਣਕਾਰੀ ਪ੍ਰਾਪਤ ਹੋਈ ਹੈ, ਜਦਕਿ ਭਰਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਪੁਲਸ ਦੇ ਸਹਾਇਕ ਸਬ ਇੰਸਪੈਕਟਰ ਦਰਸ਼ਨ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਮੇਜਰ ਸਿੰਘ ਗੋਬਿੰਦਪੁਰਾ ਤੇ ਹੋਰਨਾਂ ਨੇ ਦੱਸਿਆ ਕਿ ਇਸ ਦੁਰਘਟਨਾ ਵਿੱਚ ਬਲਵਿੰਦਰ ਸਿੰਘ (24) ਅਤੇ ਸੁਖਵਿੰਦਰ ਕੋਰ (21) ਵਾਸੀ ਗੋਬਿੰਦਪੁਰਾ ਬੁਢਲਾਡਾ ਰੋਡ 'ਤੇ ਬਰੇਟਾ ਵੱਲ ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਏ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਦੌਰਾਨ ਮੋਟਰਸਾਈਕਲ ਸਵਾਰ ਸੁਖਵਿੰਦਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਭਰਾ ਬਲਵਿੰਦਰ ਸਿੰਘ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਪਟਿਆਲਾ ਦੇ ਹਸਪਤਾਲ ਵਿਖੇ ਰਵਾਨਾ ਕਰ ਦਿੱਤਾ ਗਿਆ ਹੈ।
ਜ਼ਖਮੀ ਭਰਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਮ੍ਰਿਤਕਾ ਦੀ ਲਾਸ਼ ਨੂੰ ਪੋਸਮਾਰਟਮ ਲਈ ਹਸਪਤਾਲ ਬੁਢਲਾਡਾ ਭੇਜਿਆ ਗਿਆ ਹੈ। ਥਾਣਾ ਮੁਖੀ ਬੂਟਾ ਸਿੰਘ ਨੇ ਦੱਸਿਆ ਕਿ ਸਹਾਇਕ ਸਬ ਇੰਸਪੈਕਟਰ ਦਰਸ਼ਨ ਸਿੰਘ ਨੇ ਹਾਦਸਾਗ੍ਰਸਤ ਕਾਰ ਤੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            