ਤੇਜ਼ ਰਫ਼ਤਾਰ ਵਾਹਨ ਚਾਲਕ ਨੇ 2 ਔਰਤਾਂ ਨੂੰ ਮਾਰੀ ਟੱਕਰ, 1 ਦੀ ਮੌਤ
Wednesday, Aug 17, 2022 - 12:33 PM (IST)

ਚੰਡੀਗੜ੍ਹ (ਸੁਸ਼ੀਲ) : ਮੌਲੀ ਕੰਪਲੈਕਸ ਨੇੜੇ ਦੋ ਔਰਤਾਂ ਨੂੰ ਟੱਕਰ ਮਾਰ ਕੇ ਤੇਜ਼ ਰਫ਼ਤਾਰ ਵਾਹਨ ਚਾਲਕ ਫ਼ਰਾਰ ਹੋ ਗਿਆ। ਪੁਲਸ ਨੇ ਜ਼ਖਮੀ ਔਰਤਾਂ ਨੂੰ ਜੀ. ਐੱਮ. ਸੀ. ਐੱਚ.-32 ਵਿਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ 60 ਸਾਲਾ ਚੰਦਰਾਵਤੀ ਨੂੰ ਮ੍ਰਿਤਕ ਐਲਾਨ ਦਿੱਤਾ।
ਦੂਜੀ ਜ਼ਖਮੀ ਔਰਤ ਦਾ ਇਲਾਜ ਚੱਲ ਰਿਹਾ ਹੈ। ਥਾਣਾ ਮੌਲੀਜਾਗਰਾਂ ਦੀ ਪੁਲਸ ਨੇ ਭੋਲਾਨਾਥ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਕਾਰ ਚਾਲਕ ਦੀ ਪਛਾਣ ਲਈ ਪੁਲਸ ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ।