ਵੱਖ-ਵੱਖ ਹਾਦਸਿਆਂ 'ਚ ਦੋ ਔਰਤਾਂ ਸਮੇਤ ਅੱਧਾ ਦਰਜਨ ਜ਼ਖਮੀ

Thursday, Oct 08, 2026 - 04:45 PM (IST)

ਵੱਖ-ਵੱਖ ਹਾਦਸਿਆਂ 'ਚ ਦੋ ਔਰਤਾਂ ਸਮੇਤ ਅੱਧਾ ਦਰਜਨ ਜ਼ਖਮੀ

ਬਠਿੰਡਾ (ਸੁਖਵਿੰਦਰ) : ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਮੈਂਬਰਾਂ ਵਲੋਂ ਦੋ ਔਰਤਾਂ ਸਮੇਤ ਅੱਧਾ ਦਰਜਨ ਲੋਕਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ, ਬਠਿੰਡਾ-ਗੋਨਿਆਣਾ ਰੋਡ 'ਤੇ ਆਦਰਸ਼ ਨਗਰ ਨੇੜੇ ਐਕਟਿਵਾ ਸਵਾਰ ਦੋ ਔਰਤਾਂ ਇੱਕ ਟਰੈਕਟਰ-ਟਰਾਲੀ ਨਾਲ ਟਕਰਾ ਗਈਆਂ ਅਤੇ ਗੰਭੀਰ ਜ਼ਖਮੀ ਹੋ ਗਈਆਂ। ਸੰਸਥਾਂ ਮੈਂਬਰਾਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਪਛਾਣ ਹਰਪ੍ਰੀਤ ਕੌਰ ਪਤਨੀ ਬਲਬੀਰ ਸਿੰਘ ਅਤੇ ਖੁਸ਼ਪ੍ਰੀਤ ਕੌਰ ਵਾਸੀ ਗੋਨਿਆਣਾ ਵਜੋਂ ਹੋਈ ਹੈ।

ਇਸੇ ਤਰ੍ਹਾਂ ਗੋਨਿਆਣਾ ਰੋਡ ''ਤੇ ਪਿੰਡ ਗਿੱਲਪੱਤੀ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਹੋ ਗਈ, ਜਿਸ ਨਾਲ ਦੋਵੇਂ ਸਵਾਰ ਜ਼ਖਮੀ ਹੋ ਗਏ। ਸੰਸਥਾ ਮੈਂਬਰਾਂ ਨੇ ਸੁਭਾਸ਼ ਚੰਦ ਵਾਸੀ ਜੈਤੋ ਅਤੇ ਇੱਕ ਹੋਰ ਜ਼ਖਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ। ਇਸ ਦੌਰਾਨ, ਸਥਾਨਕ ਭਗਤ ਸਿੰਘ ਸਟੇਡੀਅਮ ਵਿੱਚ ਪਾਣੀ ਪਿਲਾਉਂਦੇ ਸਮੇਂ ਇੱਕ ਨੌਜਵਾਨ ਟੈਂਕਰ ਤੋਂ ਡਿੱਗ ਗਿਆ ਅਤੇ ਜ਼ਖਮੀ ਹੋ ਗਿਆ। ਸੰਸਥਾਂ ਵਰਕਰਾਂ ਨੇ ਜ਼ਖਮੀ ਆਕਾਸ਼ਦੀਪ ਪੁੱਤਰ ਗੁਰਮੀਤ ਸਿੰਘ ਨੂੰ ਹਸਪਤਾਲ ਪਹੁੰਚਾਇਆ। ਇਸੇ ਤਰ੍ਹਾਂ ਸਥਾਨਕ ਬੀਬੀ ਵਾਲਾ ਰੋਡ ''ਤੇ ਭਾਰਤ ਨਗਰ ਵਿਚ, ਕੁਝ ਲੜਕਿਆਂ ਨੇ ਇੱਕ ਨੌਜਵਾਨ ਨੂੰ ਕੁੱਟਿਆ ਅਤੇ ਗੰਭੀਰ ਜ਼ਖਮੀ ਕਰ ਦਿੱਤਾ। ਸੰਸਥਾ ਦੇ ਮੈਂਬਰਾਂ ਨੇ ਗੋਨਿਆਣਾ ਦੇ ਰਹਿਣ ਵਾਲੇ ਜਗਜੀਤ ਸਿੰਘ ਦੇ ਪੁੱਤਰ ਨਵਦੀਪ ਸਿੰਘ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ।


author

Babita

Content Editor

Related News