ਸੜਕ ’ਤੇ ਅਚਾਨਕ ਪਸ਼ੂ ਆਉਣ ਕਾਰਨ ਵਾਪਰਿਆ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ, ਵਾਲ-ਵਾਲ ਬਚਿਆ ਬੱਚਾ

Friday, May 10, 2024 - 02:02 PM (IST)

ਸੜਕ ’ਤੇ ਅਚਾਨਕ ਪਸ਼ੂ ਆਉਣ ਕਾਰਨ ਵਾਪਰਿਆ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ, ਵਾਲ-ਵਾਲ ਬਚਿਆ ਬੱਚਾ

ਅਬੋਹਰ (ਸੁਨੀਲ) - ਬੀਤੀ ਰਾਤ ਗੁੰਮਜਾਲ ਤੋਂ ਪੰਨੀਵਾਲਾ ਰੋਡ ’ਤੇ ਸੜਕ ’ਤੇ ਅਚਾਨਕ ਪਸ਼ੂ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਮੌਜੂਦ ਇਕ ਬੱਚਾ ਵਾਲ-ਵਾਲ ਬਚ ਗਿਆ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਉਹਨਾਂ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ। 

ਇਹ ਵੀ ਪੜ੍ਹੋ - 5 ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਦਾ ਦਰਦਨਾਕ ਅੰਤ, ਕੁੜੀ ਨੇ ਕੀਤੀ ਖੁਦਕੁਸ਼ੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਕੁਮਾਰ ਪੁੱਤਰ ਜਗਦੀਸ਼ ਕੁਮਾਰ ਉਮਰ ਕਰੀਬ 44 ਸਾਲ ਵਾਸੀ ਗੁੰਮਜਾਲ ਬੀਤੀ ਰਾਤ 14 ਸਾਲਾ ਰੋਹਿਤ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁੰਮਜਾਲ ਤੋਂ ਪੰਨੀਵਾਲਾ ਰੋਡ ’ਤੇ ਇਕ ਢਾਣੀ ਵਿਚ ਉਗਰਾਹੀ ਲੈ ਜਾ ਰਹੇ ਸੀ। ਅਚਾਨਕ ਸੜਕ ’ਤੇ ਪਸ਼ੂ ਆਉਣ ਕਾਰਨ ਉਸ ਵਿਚ ਟਕਰਾ ਗਏ, ਜਿਸ ਨਾਲ ਰਾਜਕੁਮਾਰ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਰੋਹਿਤ ਵਾਲ-ਵਾਲ ਬਚ ਗਿਆ। ਰੋਹਿਤ ਨੇ ਹੀ ਇਸ ਹਾਦਸੇ ਦੀ ਜਾਣਕਾਰੀ ਆਪਣੇ ਪਰਿਵਾਰ ਨੂੰ ਦਿੱਤੀ। 

ਇਹ ਵੀ ਪੜ੍ਹੋ - ਰੈਪਰ ਨਸੀਬ ਨੇ ਦਿਲਜੀਤ ਦੋਸਾਂਝ 'ਤੇ ਸਾਧਿਆ ਨਿਸ਼ਾਨਾ, ਦਿਲਜੀਤ ਨੇ ਇੰਝ ਦਿੱਤਾ ਜਵਾਬ

ਦੂਜੇ ਪਾਸੇ ਇਸ ਸਬੰਧੀ ਸੂਚਨਾ ਮਿਲਦੇ ਹੀ ਐੱਸ.ਐੱਸ.ਐੱਫ. ਦੇ ਸਹਾਇਕ ਸਬ ਇੰਸਪੈਕਟਰ ਗੌਤਮ ਰਿਸ਼ੀ, ਸੀਟੀ ਪ੍ਰਵੀਨ ਕੁਮਾਰ ਅਤੇ ਰਕਸ਼ਿਤ ਜਾਂਦੂ ਮੌਕੇ ’ਤੇ ਪੁੱਜੇ। ਜਦੋਂ ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਐੱਸ.ਐੱਸ.ਐੱਫ. ਟੀਮ ਨੇ ਥਾਣਾ ਖੂਈਆਂ ਸਰਵਰ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ - ਗਿਰਾਵਟ ਤੋਂ ਬਾਅਦ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਵੱਡਾ ਬਦਲਾਅ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 
 


author

rajwinder kaur

Content Editor

Related News